Home » ਪੰਜਾਬ ਦੇ ਇਸ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੜੋ ਪੂਰੀ ਖ਼ਬਰ

ਪੰਜਾਬ ਦੇ ਇਸ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੜੋ ਪੂਰੀ ਖ਼ਬਰ

by Rakha Prabh
129 views

ਪੰਜਾਬ ਦੇ ਇਸ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 8 ਅਕਤੂਬਰ : ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸੰਦੀਪ ਹੰਸ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ 8 ਅਕਤੂਬਰ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਸਮੂਹ ਵਾਲਮੀਕਿ ਸੰਗਠਨਾਂ ਵਲੋਂ ਦਿੱਤੀ ਸਾਂਝੀ ਪ੍ਰਤੀ ਬੇਨਤੀ ਅਨੁਸਾਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਮਿਤੀ 8 ਅਕਤੂਬਰ 2022 ਨੂੰ ਜ਼ਿਲ੍ਹੇ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਣੀ ਹੈ, ਇਸ ਲਈ ਉਨ੍ਹਾਂ ਵੱਲੋਂ 8 ਅਕਤੂਬਰ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਹੈ।

Related Articles

Leave a Comment