Home » ਬੱਸ ’ਚ ਅੱਗ ਲੱਗਣ ਕਾਰਨ 11 ਯਾਤਰੀ ਜਿੰਦਾ ਸੜੇ, ਪ੍ਰਧਾਨ ਮੰਤਰੀ ਮੋਦੀ ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸੀਆ ਦੇਣ ਦਾ ਐਲਾਨ

ਬੱਸ ’ਚ ਅੱਗ ਲੱਗਣ ਕਾਰਨ 11 ਯਾਤਰੀ ਜਿੰਦਾ ਸੜੇ, ਪ੍ਰਧਾਨ ਮੰਤਰੀ ਮੋਦੀ ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸੀਆ ਦੇਣ ਦਾ ਐਲਾਨ

by Rakha Prabh
91 views

ਬੱਸ ’ਚ ਅੱਗ ਲੱਗਣ ਕਾਰਨ 11 ਯਾਤਰੀ ਜਿੰਦਾ ਸੜੇ, ਪ੍ਰਧਾਨ ਮੰਤਰੀ ਮੋਦੀ ਵੱਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸੀਆ ਦੇਣ ਦਾ ਐਲਾਨ
ਨਾਸਿਕ, 8 ਅਕਤੂਬਰ : ਮਹਾਰਾਸਟਰ ਦੇ ਨਾਸਿਕ ਤੋਂ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਬੀਤੀ ਰਾਤ ਇਕ ਬੱਸ ਅਤੇ ਕੰਟੇਨਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ ’ਚ 11 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸਾ ਹੈ।

ਜਾਣਕਾਰੀ ਅਨੁਸਾਰ ਇੱਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਜਬਰਦਸਤ ਟੱਕਰ ਹੋ ਗਈ ਸੀ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਸੜਕ ਹਾਦਸੇ ’ਚ 11 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ’ਚ ਇੱਕ ਬੱਚਾ ਵੀ ਸ਼ਾਮਲ ਹੈ। ਇਸ ਹਾਦਸੇ ’ਤੇ ਦੁੱਖ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐਮਐਨਆਰਐਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸੀਆ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜਖਮੀਆਂ ਨੂੰ 50-50 ਹਜਾਰ ਰੁਪਏ ਦਿੱਤੇ ਜਾਣਗੇ। ਦੂਜੇ ਪਾਸੇ ਮੁੱਖ ਮੰਤਰੀ ਏਕਨਾਥ ਸਿੰਦੇ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮਿ੍ਰਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਹੈ।

ਹਾਦਸੇ ਸਬੰਧੀ ਨਾਸਿਕ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 5 ਵਜੇ ਔਰੰਗਾਬਾਦ ਰੋਡ ’ਤੇ ਵਾਪਰਿਆ। ਇਕ ਨਿੱਜੀ ਬੱਸ ਨੇ ਕੰਟੇਨਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਹਾਦਸੇ ’ਚ ਮਾਰੇ ਗਏ ਲੋਕਾਂ ਦੀਆਂ ਲਾਸਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਜਦਕਿ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ, ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸਾ ਹੈ।

ਹਾਦਸੇ ਕਾਰਨ ਨਾਸਿਕ-ਔਰੰਗਾਬਾਦ ਹਾਈਵੇਅ ’ਤੇ ਕੁਝ ਸਮੇਂ ਲਈ ਆਵਾਜਾਈ ਬੰਦ ਰਹੀ। ਹਾਦਸਾ ਕਿਵੇਂ ਵਾਪਰਿਆ ਇਸ ਸਬੰਧੀ ਪੂਰੀ ਜਾਣਕਾਰੀ ਨਹੀਂ ਹੈ। ਨਾਸਿਕ ਪੁਲਿਸ ਨੇ ਕਈ ਯਾਤਰੀਆਂ ਦੀ ਮੌਤ ਦੀ ਪੁਸਟੀ ਕੀਤੀ ਹੈ।

ਬੱਸ ਇੱਕ ਪ੍ਰਾਈਵੇਟ ਟਰੈਵਲਜ ਦੀ ਸੀ। ਬੱਸ ’ਚ ਸਵਾਰੀਆਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਬੱਸ ’ਚ ਕੁੱਲ 40 ਯਾਤਰੀ ਸਵਾਰ ਸਨ। 32 ਹੋਰ ਜਖਮੀ ਹਨ। ਬੱਸ ਨੂੰ ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਕੁਝ ਮੀਡੀਆ ਰਿਪੋਰਟਾਂ ਨੇ ਮਰਨ ਵਾਲਿਆਂ ਦੀ ਗਿਣਤੀ 12 ਦੱਸੀ ਹੈ। ਜਾਣਕਾਰੀ ਮੁਤਾਬਕ ਬੱਸ ਯਵਤਮਾਲ ਤੋਂ ਮੁੰਬਈ ਆ ਰਹੀ ਸੀ। ਇਹ ਹਾਦਸਾ ਨਾਸਿਕ ’ਚ ਸਵੇਰੇ 5.15 ਵਜੇ ਵਾਪਰਿਆ।

Related Articles

Leave a Comment