Home » ਪੰਜਾਬ ਸਟੂਡੈਂਟਸ ਯੂਨੀਅਨ ਨੇ ਮੋਗਾ ਸ਼ਹਿਰ ਅੰਦਰ ਕੀਤਾ ਰੋਹ ਭਰਪੂਰ ਮੁਜ਼ਾਹਰਾ

ਪੰਜਾਬ ਸਟੂਡੈਂਟਸ ਯੂਨੀਅਨ ਨੇ ਮੋਗਾ ਸ਼ਹਿਰ ਅੰਦਰ ਕੀਤਾ ਰੋਹ ਭਰਪੂਰ ਮੁਜ਼ਾਹਰਾ

by Rakha Prabh
157 views

ਪੰਜਾਬ ਸਟੂਡੈਂਟਸ ਯੂਨੀਅਨ ਨੇ ਮੋਗਾ ਸ਼ਹਿਰ ਅੰਦਰ ਕੀਤਾ ਰੋਹ ਭਰਪੂਰ ਮੁਜ਼ਾਹਰਾ
ਮੋਗਾ, 8 ਅਕਤੂਬਰ : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੀਗਲ ਸਿਨੇਮਾ ਮੋਗਾ ਗੋਲੀ ਕਾਂਡ ਦੇ 50 ਵਰ੍ਰੇ ਪੂਰੇ ਹੋਣ ’ਤੇ ਇਸ ਪ੍ਰੋਗਰਾਮ ਨੂੰ ਫਾਸੀਵਾਦੀ ਨੀਤੀਆਂ ਦੇ ਖਿਲਾਫ਼ ਮਨਾਉਂਦਿਆਂ ਰੀਗਲ ਸਿਨੇਮਾ ’ਚ ਵਿਦਿਆਰਥੀਆਂ ਦਾ ਵੱਡਾ ਇਕੱਠ ਕਰਕੇ ਇਨਕਲਾਬੀ ਨਾਅਰੇ ਲਗਾਉਂਦਿਆਂ ਸ਼ਹਿਰ ’ਚ ਰੋਹ ਭਰਪੂਰ ਮੁਜਾਹਰਾ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਖਟਕੜ, ਕੰਵਲਜੀਤ ਖੰਨਾ, ਨਿਰਭੈ ਸਿੰਘ ਢੁੱਡੀਕੇ, ਰਣਵੀਰ ਰੰਧਾਵਾ, ਅਮਨਦੀਪ ਸਿੰਘ ਖਿਓਵਾਲੀ ਅਤੇ ਧੀਰਜ਼ ਕੁਮਾਰ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕਾਂ ’ਤੇ ਡਾਕੇ ਮਾਰਨੇ ਬੰਦ ਕਰੇ, ਪਾਣੀ, ਬਿਜਲੀ, ਹਾਈਡਰੋ ਪ੍ਰੋਜੈਕਟਾਂ ਉੱਤੇ ਪੰਜਾਬ ਦਾ ਅਧਿਕਾਰ ਬਹਾਲ ਹੋਵੇ, ਨਵੀਂ ਸਿੱਖਿਆ ਨੀਤੀ ਰੱਦ ਕੀਤੀ ਜਾਵੇ, ਰੀਗਲ ਸਿਨੇਮਾ ਗੋਲੀ ਕਾਂਡ ਦੀ ਯਾਦਗਾਰ ਨੂੰ ਵਿਰਾਸਤੀ ਦਰਜਾ ਦਿੱਤਾ ਜਾਵੇ ਅਤੇ ਜੇਲ੍ਹਾਂ ’ਚ ਬੰਦ ਬੁੱਧੀਜੀਵੀ, ਸਿਆਸੀ ਕੈਦੀ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ।

ਪ੍ਰੋਗਰਾਮ ਨੂੰ ਸਫਲ ਕਰਨ ’ਚ ਮੋਗਾ ਜ਼ਿਲ੍ਹੇ ਦੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੇਂਡੂ ਮਜਦੂਰ ਯੂਨੀਅਨ ਦਾ ਪੂਰਾ ਸਹਿਯੋਗ ਰਿਹਾ।

Related Articles

Leave a Comment