ਸਮਾਜ ਨੂੰ ਸਿੱਖਿਆ ਦੇ ਖੇਤਰ ’ਚ ਕਾਮਯਾਬ ਬਨਾਉਣਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ : ਕੈਬਿਨੇਟ ਮੰਤਰੀ
ਅੰਮ੍ਰਿਤਸਰ, 9 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੁੱਭ ਮੌਕੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ’ਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕਿ੍ਰਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ’ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਉਨ੍ਹਾਂ ਕਿਹਾ ਕਿ ਇਸ ਮਹਾਨ ਮਹਾਂਕਾਵਿ ਨੇ ਲੋਕਾਂ ਨੂੰ ਸਦੀਆਂ ਤਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ’ਚ ਨੈਤਿਕ ਜਿੰਦਗੀ ਜਿਉਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਇਸ ਮੌਕੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ’ਚ ਮਜਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸੀਲ ਹੈ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐਸ ਡੀ ਐਮ ਅਮਨਦੀਪ ਸਿੰਘ, ਸਤਪਾਲ ਸਿੰਘ ਸੋਖੀ ਵੀ ਹਾਜਰ ਸਨ। ਂਿੲਸ ਮੌਕੇ ਸੰਤ ਸਮਾਜ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।