Home » ਅੱਜ ਬਦਲੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ, ਪੜੋ ਪੂਰੀ ਖ਼ਬਰ

ਅੱਜ ਬਦਲੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ, ਪੜੋ ਪੂਰੀ ਖ਼ਬਰ

by Rakha Prabh
113 views

ਅੱਜ ਬਦਲੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ, ਪੜੋ ਪੂਰੀ ਖ਼ਬਰ
ਨਵੀਂ ਦਿੱਲੀ, 10 ਅਕਤੂਬਰ : ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਸੋਮਵਾਰ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਜਾਰੀ ਕੀਤੀਆਂ ਹਨ। ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਲਗਾਤਾਰ 5ਵਾਂ ਮਹੀਨਾ ਹੈ ਜਦੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ-ਡੀਜਲ ਦੀਆਂ ਕੀਮਤਾਂ ’ਚ ਆਖਰੀ ਬਦਲਾਅ 21 ਮਈ 2022 ਨੂੰ ਕੇਂਦਰ ਸਰਕਾਰ ਵੱਲੋਂ ਪੈਟਰੋਲ ’ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜਲ ’ਤੇ 6 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦੇ ਸਮੇਂ ਹੋਇਆ ਸੀ।

You Might Be Interested In

ਦੇਸ਼ ਦੀ ਰਾਜਧਾਨੀ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਕੋਲਕਾਤਾ ’ਚ ਇਕ ਲੀਟਰ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜਲ 94.27 ਰੁਪਏ ਪ੍ਰਤੀ ਲੀਟਰ ਹੈ। ਚੇਨਈ ’ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।

ਗੁਰੂਗ੍ਰਾਮ ’ਚ ਪੈਟਰੋਲ ਦੀ ਕੀਮਤ 96.92 ਰੁਪਏ ਪ੍ਰਤੀ ਲੀਟਰ ਅਤੇ ਡੀਜਲ 89.79 ਰੁਪਏ ਪ੍ਰਤੀ ਲੀਟਰ ਹੈ। ਨੋਇਡਾ ’ਚ ਇਕ ਲੀਟਰ ਪੈਟਰੋਲ 96.59 ਰੁਪਏ ਅਤੇ ਡੀਜਲ 89.76 ਰੁਪਏ ‘ਚ ਮਿਲ ਰਿਹਾ ਹੈ। ਚੰਡੀਗੜ੍ਹ ’ਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਅਤੇ ਡੀਜਲ 84.26 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਜੈਪੁਰ ’ਚ ਪੈਟਰੋਲ 108.48 ਰੁਪਏ ਪ੍ਰਤੀ ਲੀਟਰ ਅਤੇ ਡੀਜਲ 93.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਲਖਨਊ ’ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜਲ 89.76 ਰੁਪਏ ਪ੍ਰਤੀ ਲੀਟਰ ਹੈ।

Related Articles

Leave a Comment