ਵੱਡੀ ਖ਼ਬਰ : ਸੁਪਰਵਾਈਜ਼ਰ ਦੀ ਸਿਲੈਕਸਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜੀਆਂ ਦੀ ਮੰਗ
ਚੰਡੀਗੜ੍ਹ, 10 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ’ਚ ਸੁਪਰਵਾਈਜਰ ਦੀ ਸਿਲੈਕਸਨ ਲਈ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ’ਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ’ਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ’ਚੋਂ ਸੁਪਰਵਾਈਜਰ ਦੀ ਸਿਲੈਕਸਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸਨ ਅਧੀਨ ਸੂਬਾ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜਰਵੇਸਨ ਦਾ ਲਾਭ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ’ਚ ਆਂਗਣਵਾੜੀ ਵਰਕਰ ਜੋ ਅਰਜੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜੀਆਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ।