Home » ਅੰਮ੍ਰਿਤਸਰ ’ਚ ਹੋਵੇਗਾ ਮਾਰਚ 2023 ’ਚ ਜੀ-20 ਸਿਖਰ ਸੰਮੇਲਨ, ਪੜੋ ਪੂਰੀ ਖ਼ਬਰ

ਅੰਮ੍ਰਿਤਸਰ ’ਚ ਹੋਵੇਗਾ ਮਾਰਚ 2023 ’ਚ ਜੀ-20 ਸਿਖਰ ਸੰਮੇਲਨ, ਪੜੋ ਪੂਰੀ ਖ਼ਬਰ

by Rakha Prabh
104 views

ਅੰਮ੍ਰਿਤਸਰ ’ਚ ਹੋਵੇਗਾ ਮਾਰਚ 2023 ’ਚ ਜੀ-20 ਸਿਖਰ ਸੰਮੇਲਨ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 10 ਅਕਤੂਬਰ : ਜੀ-20 ਸਿਖਰ ਸੰਮੇਲਨ ਸਬੰਧੀ ਪੰਜਾਬ ਸਰਕਾਰ ਐਕਸ਼ਨ ਮੋਡ ’ਚ ਆ ਗਈ ਹੈ। ਅਗਲੇ ਸਾਲ ਜੀ-20 ਸਿਖਰ ਸੰਮੇਲਨ ਭਾਰਤ ’ਚ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਇਸ ਦੀ ਮੇਜਬਾਨੀ ਕਰੇਗਾ। ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ’ਚ 15 ਤੋਂ 17 ਮਾਰਚ 2023 ਨੂੰ ਹੋਵੇਗਾ।

You Might Be Interested In

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ’ਚ ਹੋਵੇਗਾ ਅਤੇ ਇਸ ’ਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ’ਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ ’ਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ’ਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ’ਚ ਤਾਇਨਾਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਸਬੰਧੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ ਵਿਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ’ਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।

Related Articles

Leave a Comment