Home » ਹੁਣ ਪਾਵਰ ਕੱਟ ਤੋਂ ਪਹਿਲਾਂ ਹਰ ਵਿਅਕਤੀ ਨੂੰ ਐਸ.ਐਮ.ਐਸ. ਰਾਹੀਂ ਮਿਲੇਗੀ ਸੂਚਨਾ, ਸ਼ੁਰੂ ਹੋਈ ਇਹ ਸੁਵਿਧਾ

ਹੁਣ ਪਾਵਰ ਕੱਟ ਤੋਂ ਪਹਿਲਾਂ ਹਰ ਵਿਅਕਤੀ ਨੂੰ ਐਸ.ਐਮ.ਐਸ. ਰਾਹੀਂ ਮਿਲੇਗੀ ਸੂਚਨਾ, ਸ਼ੁਰੂ ਹੋਈ ਇਹ ਸੁਵਿਧਾ

by Rakha Prabh
112 views

ਹੁਣ ਪਾਵਰ ਕੱਟ ਤੋਂ ਪਹਿਲਾਂ ਹਰ ਵਿਅਕਤੀ ਨੂੰ ਐਸ.ਐਮ.ਐਸ. ਰਾਹੀਂ ਮਿਲੇਗੀ ਸੂਚਨਾ, ਸ਼ੁਰੂ ਹੋਈ ਇਹ ਸੁਵਿਧਾ
ਅੰਮ੍ਰਿਤਸਰ, 10 ਅਕਤੂਬਰ : ਅੰਮ੍ਰਿਤਸਰ ਸ਼ਹਿਰ ’ਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਐਸ.ਐਮ.ਐਸ ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਵੀ ਦੱਸਿਆ ਜਾਵੇਗਾ ਕਿ ਕਿੰਨੇ ਤੋਂ ਕਿੰਨੇ ਵਜੇ ਤੱਕ ਬਿਜਲੀ ਬੰਦ ਰਹੇਗੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਬਿਜਲੀ ਮੰਤਰੀ ਪੰਜਾਬ ਨੇ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਤੋਂ ਕੰਪਿਊਟਰ ’ਤੇ ਕਲਿੱਕ ਕਰ ਕੇ ਇਸ ਸੇਵਾ ਦਾ ਆਰੰਭ ਕਰਨ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ’ਚ ਇਸ ਪ੍ਰੋਜੈਕਟ ਦਾ ਟਰਾਇਲ ਸ਼ੁਰੂ ਕੀਤਾ ਗਿਆ ਸੀ, ਜਿੱਥੇ ਇਸ ਨੂੰ ਕਾਫ਼ੀ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦੀ ਸ਼ੁਰੂਆਤ ਅੰਮ੍ਰਿਤਸਰ ਸ਼ਹਿਰੀ ਇਲਾਕੇ ’ਚ ਕੀਤੀ ਗਈ ਹੈ ਅਤੇ ਆਉਂਦੇ ਅਗਲੇ 15 ਦਿਨਾਂ ’ਚ ਸ਼ਹਿਰ ਦਾ ਬਾਕੀ ਹਿੱਸਾ ਜੋ ਕਿ ਸਬ-ਅਰਬਨ ਸਰਕਲ ਅਧੀਨ ਆਉਂਦਾ ਹੈ, ਨੂੰ ਵੀ ਇਸ ਸਕੀਮ ’ਚ ਜੋੜ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ’ਚ 14 ਸਬ-ਸਟੇਸ਼ਨਾਂ ਤੋਂ ਚੱਲਦੇ ਲਗਭਗ 141 ਨੰਬਰ 11 ਕੇਵੀ ਫੀਡਰ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਰਾਹੀਂ 2.27 ਲੱਖ ਵੱਖ-ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਵੀ ਸੇਵਾ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀ ਟੀਮ ਵਧਾਈ ਦੀ ਪਾਤਰ ਹੈ ਜੋ ਕਾਫ਼ੀ ਦਿਨਾਂ ਤੋਂ ਇਸ ਪ੍ਰੋਜੈਕਟ ’ਤੇ ਕੰਮ ਕਰ ਰਹੀ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਟੀਓ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਭਿ੍ਰਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ, ਉਸੇ ਤਰ੍ਹਾਂ ਬਿਜਲੀ ਚੋਰੀ ਕਰਨ ’ਤੇ ਵੀ ਇਹ ਨੀਤੀ ਅਪਣਾਈ ਜਾਵੇਗੀ। ਬਿਜਲੀ ਵਿਭਾਗ ਦੀਆਂ ਇਮਾਰਤਾਂ ਦੀ ਵੀ ਜਲਦ ਹੀ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਉਥੇ ਕੰਮ ਕਰਦੇ ਸਟਾਫ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਬਾਰਡਰ ਜ਼ੋਨ ਦੇ ਚੀਫ ਇੰਜੀ. ਬਾਲ ਕਿ੍ਰਸ਼ਨ, ਐੱਸਈ ਰਾਮੇਸ਼ ਸਾਰੰਗਲ, ਐੱਸਈ ਜਤਿੰਦਰ ਸਿੰਘ, ਐਸਈ ਰਾਜੀਵ ਪਰਾਸ਼ਰ, ਐਸਈ ਤਰਨਤਾਰਨ ਜੀਐਸ ਖਹਿਰਾ ਤੇ ਪਾਵਰਕਾਮ ਇੰਨੋਵੇਸ਼ਨ ਇੰਚਾਰਜ ਇੰਜ. ਪਰਉਪਕਾਰ ਸਿੰਘ ਤੋਂ ਇਲਾਵਾ ਪੀਐਸਪੀਸੀਐੱਲ ਦੇ ਹੋਰ ਅਧਿਕਾਰੀ ਹਾਜ਼ਰ ਸਨ।

Related Articles

Leave a Comment