Home » ਪੰਜਾਬ ਪੁਲਿਸ ਨੇ 10 ਦਿਨਾਂ ’ਚ 17 ਅੱਤਵਾਦੀ ਕੀਤੇ ਗ੍ਰਿਫ਼ਤਾਰ : ਆਈ.ਜੀ.ਪੀ. ਗਿੱਲ

ਪੰਜਾਬ ਪੁਲਿਸ ਨੇ 10 ਦਿਨਾਂ ’ਚ 17 ਅੱਤਵਾਦੀ ਕੀਤੇ ਗ੍ਰਿਫ਼ਤਾਰ : ਆਈ.ਜੀ.ਪੀ. ਗਿੱਲ

by Rakha Prabh
75 views

ਪੰਜਾਬ ਪੁਲਿਸ ਨੇ 10 ਦਿਨਾਂ ’ਚ 17 ਅੱਤਵਾਦੀ ਕੀਤੇ ਗ੍ਰਿਫ਼ਤਾਰ : ਆਈ.ਜੀ.ਪੀ. ਗਿੱਲ
ਚੰਡੀਗੜ੍ਹ, 10 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਨੇ ਪਿਛਲੇ 10 ਦਿਨਾਂ ’ਚ 17 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ ਕੀਤਾ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜੇ ’ਚੋਂ ਚਾਰ ਰਾਈਫਲਾਂ ਜਿਹਨਾਂ ’ਚ ਏਕੇ/ਐਮਪੀ-9/ਐਮਪੀ-5 ਸ਼ਾਮਲ ਹਨ, ਤੋਂ ਇਲਾਵਾ 25 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਿੰਨ ਹੈਂਡ ਗਰਨੇਡ ਅਤੇ ਇੱਕ ਆਈਈਡੀ ਵੀ ਬਰਾਮਦ ਕੀਤਾ ਹੈ।

ਇੰਸਪੈਕਟਰ ਜਨਰਲ ਆਫ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸੂਬੇ ’ਚ ਅਮਨ-ਸਾਂਤੀ ਨੂੰ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ’ਚ ਪੁਲਿਸ ਟੀਮਾਂ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ, ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਰਸ ਡੱਲਾ ਵੱਲੋਂ ਭਾਰਤ ਤੋਂ ਬਾਹਰੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲਾਂ ਨੂੰ ਵੱਡਾ ਝਟਕਾ ਦਿੱਤਾ ਹੈ।

ਪੰਜਾਬ ਪੁਲਿਸ ਨੇ 1 ਅਕਤੂਬਰ ਨੂੰ ਕੈਨੇਡਾ-ਅਧਾਰਤ ਲਖਬੀਰ ਲੰਡਾ ਅਤੇ ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ ਆਈਐਸਆਈ-ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਹਨਾਂ ਦੇ ਕਬਜ਼ੇ ’ਚੋਂ ਅਤਿ-ਆਧੁਨਿਕ ਏਕੇ-56 ਅਸਾਲਟ ਰਾਈਫਲ ਅਤੇ ਦੋ ਮੈਗਜੀਨਾਂ ਸਮੇਤ 90 ਜ਼ਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਦਾ ਪਰਦਾਫਾਸ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ 28 ਸਤੰਬਰ ਨੂੰ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਲੰਡਾ ਗਿਰੋਹ ਦੇ ਇੱਕ ਸੰਚਾਲਕ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ਼, ਹਮਲੇ ਅਤੇ ਡਕੈਤੀ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ’ਚ ਸਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ।

ਆਈਜੀਪੀ ਨੇ ਕਿਹਾ ਕਿ ਅਗਲੇ ਦਿਨ ਚਮਕੌਰ ਸਾਹਿਬ ਖੇਤਰ ਤੋਂ 2 ਸੰਚਾਲਕਾਂ ਦੀ ਗਿ੍ਰਫਤਾਰੀ ਨਾਲ ਕੈਨੇਡਾ ਅਧਾਰਤ ਅੱਤਵਾਦੀ/ਗੈਂਗਸਟਰ ਅਰਸਦੀਪ ਸਿੰਘ ਉਰਫ ਅਰਸ ਡੱਲਾ ਦੁਆਰਾ ਸੰਚਾਲਿਤ ਕੀਤੇ ਜਾ ਰਹੇ ਆਈਐਸਆਈ-ਸਮਰਥਿਤ ਡਰੋਨ-ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਦਹਿਸਤੀ ਮਾਡਿਊਲ ਦਾ ਪਰਦਾਫਾਸ ਕੀਤਾ ਗਿਆ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜੇ ’ਚੋਂ ਇੱਕ 22 ਬੋਰ ਦਾ ਰਿਵਾਲਵਰ ਅਤੇ 32 ਬੋਰ ਦਾ ਪਿਸਤੌਲ ਅਤੇ 21 ਜਿੰਦਾ ਕਾਰਤੂਸ ਸਮੇਤ ਦੋ ਨਾਜਾਇਜ ਹਥਿਆਰ ਵੀ ਬਰਾਮਦ ਕੀਤੇ ਸਨ। ਦੋ ਦਿਨ ਬਾਅਦ ਪੁਲਿਸ ਨੇ ਉਸੇ ਮਾਡਿਊਲ ਦੇ ਇੱਕ ਹੋਰ ਆਪਰੇਟਰ ਨੂੰ ਉਸ ਦੀ ਕਾਰ ’ਚੋਂ ਤਿੰਨ ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕਰਕੇ ਗਿ੍ਰਫਤਾਰ ਕੀਤਾ ਸੀ।

ਅੰਮਿ੍ਰਤਸਰ ਦਿਹਾਤੀ ਪੁਲਿਸ ਨੇ 4 ਅਕਤੂਬਰ ਨੂੰ ਆਈਐਸਆਈ -ਸਮਰਥਿਤ ਨਾਰਕੋ-ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਦੀ ਗ੍ਰਿਫ਼ਤਾਰ ਨਾਲ ਇਸ ਮਾਡਿਊਲ ਦਾ ਪਰਦਾਫਾਸ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਆਰਡੀਐਕਸ ਲੋਡਿਡ ਟਿਫਿਨ ਬਾਕਸ ਜਿਸ ਨੂੰ ਇੱਕ ਇਮਪ੍ਰੋਵਾਈਜਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਾਂ ਟਿਫਿਨ ਬੰਬ ਵਜੋਂ ਤਿਆਰ ਕੀਤਾ ਗਿਆ ਸੀ, ਦੋ ਮੈਗਜੀਨਾਂ ਅਤੇ 30 ਜਿੰਦਾ ਕਾਰਤੂਸਾਂ ਸਮੇਤ ਦੋ ਆਧੁਨਿਕ ਏ.ਕੇ.-56 ਅਸਾਲਟ ਰਾਈਫਲਾਂ, ਇੱਕ 30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ।

ਅਗਲੇ ਦਿਨ ਇੱਕ ਹੋਰ ਡਰੋਨ ਅਧਾਰਤ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਇੱਕ ਕੈਦੀ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਵੱਲੋਂ ਦੱਸੀ ਗਈ ਥਾਂ ਤੋਂ 10 ਵਿਦੇਸੀ ਪਿਸਤੌਲਾਂ ਸਮੇਤ ਪੰਜ 30 ਬੋਰ (ਚੀਨ ’ਚ ਬਣੇ) ਅਤੇ ਪੰਜ 9 ਐਮਐਮ (ਯੂਐਸਏ ਬੀਰੀਟਾ ਵਿੱਚ ਬਣੇ) ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਮੋਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ 17 ਪਿਸਤੌਲਾਂ ਅਤੇ ਇੱਕ ਐਮਪੀ-4 ਰਾਈਫਲ ਸਮੇਤ ਅਤਿ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੇ ਗਏ ਸਨ।

ਇਸ ਦੇ ਨਾਲ ਹੀ ਪੁਲਿਸ ਨੇ 9 ਅਕਤੂਬਰ ਨੂੰ ਜਰਮਨੀ ਸਥਿਤ ਗੁਰਮੀਤ ਸਿੰਘ ਉਰਫ ਬੱਗਾ ਵੱਲੋਂ ਚਲਾਏ ਜਾ ਰਹੇ ਅਤੇ ਗੁਰਦੇਵ ਸਿੰਘ (ਫਰੀਦਕੋਟ ਜੇਲ੍ਹ ’ਚ ਬੰਦ) ਨਾਲ ਸਬੰਧਤ ਖਾਲਿਸਤਾਨ ਜਿੰਦਾਬਾਦ ਫੋਰਸ (ਕੇਜੈਡਐਫ) ਦੇ ਮਾਡਿਊਲ ਦਾ ਪਰਦਾਫਾਸ ਕੀਤਾ ਸੀ ਅਤੇ ਤਸਕਰੀ ਵਾਲੇ ਹਥਿਆਰਾਂ ਦਾ ਪ੍ਰਬੰਧ ਕਰਨ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ ’ਚ ਇਸ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰੀ ਕਰਕੇ ਦੋ 9 ਐਮ.ਐਮ. ਵਿਦੇਸੀ ਪਿਸਤੌਲ ਅਤੇ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਸੀ।

ਨਸ਼ਿਆਂ ਬਾਰੇ ਹਫਤਾਵਾਰੀ ਅੱਪਡੇਟ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 240 ਐਫਆਈਆਰ. ਜਿਨ੍ਹਾਂ ’ਚੋਂ 32 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 314 ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 18 ਕਿਲੋ ਹੈਰੋਇਨ, 16 ਕਿਲੋ ਅਫੀਮ, 4 ਕਿਲੋ ਗਾਂਜਾ, 5 ਕੁਇੰਟਲ ਭੁੱਕੀ, ਫਾਰਮਾ ਓਪੀਔਡਜ ਦੀਆਂ 3.71 ਲੱਖ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਤੋਂ ਇਲਾਵਾ 9.73 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ 5 ਜੁਲਾਈ 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨਡੀਪੀਐਸ ਕੇਸਾਂ ’ਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 365 ਹੋ ਗਈ ਹੈ।

Related Articles

Leave a Comment