Home » ਅਦਾਲਤ ਨੇ ਪੁਲਿਸ ਨੂੰ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦਾ ਦਿੱਤਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ

ਅਦਾਲਤ ਨੇ ਪੁਲਿਸ ਨੂੰ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦਾ ਦਿੱਤਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ

by Rakha Prabh
80 views

ਅਦਾਲਤ ਨੇ ਪੁਲਿਸ ਨੂੰ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦਾ ਦਿੱਤਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
ਤਲਵੰਡੀ ਸਾਬੋ, 11 ਅਕਤੂਬਰ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸਹਿ ਦੋਸ਼ੀ ਵਜੋਂ ਨਾਮਜ਼ਦ ਨਾਮੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਤਲਵੰਡੀ ਸਾਬੋ ਪੁਲਿਸ ਵੱਲੋਂ ਸ਼ਹਿਰ ਦੇ ਦੁਕਾਨਦਾਰਾਂ ਤੋਂ ਫ਼ਿਰੌਤੀਆਂ ਮੰਗਣ ਦੇ ਮਾਮਲੇ ’ਚ ਬੀਤੇ ਦਿਨ ਨਾਮਜ਼ਦ ਕਰਨ ਉਪਰੰਤ ਅੱਜ ਪ੍ਰੋਡਕਸ਼ਨ ਵਾਰੰਟ ਤੇ ਫਿਰੋਜ਼ਪੁਰ ਜੇਲ੍ਹ ’ਚੋਂ ਲਿਆਕੇ ਤਲਵੰਡੀ ਸਾਬੋ ਅਦਾਲਤ ’ਚ ਪੇਸ਼ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ ਨੇ ਪੁਲਿਸ ਨੂੰ ਗੈਂਗਸਟਰ ਮੰਨਾ ਦਾ 4 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਮਾਣਯੋਗ ਅਦਾਲਤ ਤੋਂ ਮੰਨੇ ਦਾ 8 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਫ਼ਿਲਹਾਲ ਅਦਾਲਤ ਨੇ 4 ਦਿਨ ਦਾ ਰਿਮਾਂਡ ਹੀ ਪੁਲਿਸ ਨੂੰ ਦਿੱਤਾ ਹੈ।

Related Articles

Leave a Comment