ਟਰਾਂਸਫਾਰਮਾਂ ’ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ
ਬੰਗਾ, 11 ਅਕਤੂਬਰ : ਬੰਗਾ ਪੁਲਿਸ ਵੱਲੋਂ ਟਰਾਂਸਫਾਰਮਾਂ ’ਚੋਂ ਤੇਲ ਚੋਰੀ ਕਰਨ ਵਾਲੇ ਗਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰਨ ਦਾ ਸਮਾਚਾਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੰਗਾ ’ਚ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਸ ਗੈਂਗ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗਰੋਹ ਦੇ ਮੈਂਬਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਟਰੱਕ ਵਾਰਦਾਤ ਨੂੰ ਅੰਜਾਮ ਦੇਣ ਲਈ ਪਿੰਡ ਬੀੜ ਸਰੰਗਵਾਲ ਦੇ ਬੇਅਬਾਦ ਖ਼ੇਤਰ ’ਚ ਬੈਠ ਕੇ ਲੁੱਟ ਦੀ ਘਟਨਾ ਦੀ ਫ਼ਿਰਾਕ ‘ਚ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਸਤੈਦੀ ਦਿਖਾਉਂਦਿਆਂ ਪੁਲਿਸ ਨੇ ਇਸ ਗਰੋਹ ਨੂੰ ਗਿ੍ਰਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।