Home » ਟਰਾਂਸਪੋਰਟ ਮੰਤਰੀ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ, ਪੜੋ ਪੂਰੀ ਖ਼ਬਰ

ਟਰਾਂਸਪੋਰਟ ਮੰਤਰੀ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ, ਪੜੋ ਪੂਰੀ ਖ਼ਬਰ

by Rakha Prabh
82 views

ਟਰਾਂਸਪੋਰਟ ਮੰਤਰੀ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 11 ਅਕਤੂਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਸਾਸਨਿਕ ਕੰਮਕਾਜ ’ਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਅੱਜ ਸੈਕਟਰ-17 ਸਥਿਤ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਸਣੇ ਕੰਮਕਾਜ ਦਾ ਜਾਇਜ਼ਾ ਲਿਆ।

ਦੋਵੇਂ ਦਫ਼ਤਰਾਂ ’ਚ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਦੌਰਾਨ ਭੁੱਲਰ ਨੇ ਵੱਖ-ਵੱਖ ਮੰਜ਼ਿਲਾਂ ’ਤੇ ਵਿਭਾਗ ਦੇ ਸਾਰੇ ਵਿੰਗਾਂ ’ਚ ਜਾ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕੰਮਕਾਜ ਵੇਖਿਆ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਿਭਾਗ ਦੀਆਂ ਸਕੀਮਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸੇ ਤਰ੍ਹਾਂ ਦਫ਼ਤਰ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਖੇ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਬੱਸਾਂ ਦੇ ਵਾਹਨ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਨਿਰੀਖਣ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦਫਤਰ ’ਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਅਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ’ਚ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਭਾਗੀ ਕੰਮਕਾਜ ’ਚ ਸੁਧਾਰ ਲਿਆਉਣ ਦੀ ਵਚਨਬੱਧ ਹੈ ਅਤੇ ਚੈਕਿੰਗ ਦਾ ਮੰਤਵ ਕਿਸੇ ਨੂੰ ਡਰਾਉਣਾ ਜਾਂ ਧਮਕਾਉਣਾ ਨਹੀਂ, ਸਗੋਂ ਪ੍ਰਸਾਸਨਿਕ ਕੰਮ ਕਾਜ ’ਚ ਸੁਧਾਰ ਲਿਆਉਣਾ ਹੈ।

Related Articles

Leave a Comment