Home » ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ

by Rakha Prabh
100 views

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ
ਲੁਧਿਆਣਾ, 11 ਅਕਤੂਬਰ : ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਟੈਂਡਰ ਘੁਟਾਲੇ ’ਚ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ’ਚ ਪੇਸ਼ ਕੀਤਾ ਗਿਆ ਹੈ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ ਜਲੰਧਰ ਵਿਜੀਲੈਂਸ ਬਿਊਰੋ ਵਲੋਂ ਵੀ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ’ਚ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਸੀ, ਜਿਸ ’ਚ ਆਸ਼ੂ ਨੂੰ ਬੀਤੇ ਦਿਨੀਂ ਨਾਮਜ਼ਦ ਕੀਤਾ ਗਿਆ ਸੀ। ਇਸ ਆਧਾਰ ’ਤੇ ਜਲੰਧਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਅੱਜ ਆਸ਼ੂ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

Related Articles

Leave a Comment