Home » ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਪੁਲਿਸ ਕਾਂਸਟੇਬਲ ਨੂੰ ਰਿਸਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਪੁਲਿਸ ਕਾਂਸਟੇਬਲ ਨੂੰ ਰਿਸਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Rakha Prabh
104 views

ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਪੁਲਿਸ ਕਾਂਸਟੇਬਲ ਨੂੰ ਰਿਸਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 12 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭਿ੍ਰਸਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਬਿਕਰਮ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ ਬਠਿੰਡਾ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
ਉਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਆਰੋਪ ਲਗਾਇਆ ਹੈ ਕਿ ਉਸ ਦਾ ਪਿੰਡ ਝੁੰਬਾ ਤੋਂ ਚਿੰਤਪੁਰਨੀ ਨੂੰ ਆਪਣੀ ਗੱਡੀ ’ਚ ਸਵਾਰ ਕੁਝ ਸਵਾਰੀਆਂ ਨਾਲ ਝਗੜਾ ਹੋਇਆ ਹੈ। ਉਕਤ ਕਾਂਸਟੇਬਲ ਸਮਝੌਤਾ ਕਰਵਾਉਣ ਲਈ ਉਸ ਤੋਂ 5000 ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ’ਚ ਤੱਥਾਂ ਅਤੇ ਸੂਚਨਾਵਾਂ ਦੀ ਪੜਤਾਲ ਉਪਰੰਤ ਬਠਿੰਡਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਕਾਂਸਟੇਬਲ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ’ਚ ਉਕਤ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Comment