Home » ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

--ਸਿੱਧੀ ਭਰਤੀ ਅਧਿਆਪਕਾਂ ਦੇ ਪਰਖ ਸਮੇਂ ਮੁਕੰਮਲ ਹੋਣ ’ਤੇ ਤਨਖ਼ਾਹ ਫਿਕਸ ਕੀਤੀ ਜਾਵੇ : ਭੁੱਟੋ / ਹਾਂਡਾ

by Rakha Prabh
85 views

ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ
–ਸਿੱਧੀ ਭਰਤੀ ਅਧਿਆਪਕਾਂ ਦੇ ਪਰਖ ਸਮੇਂ ਮੁਕੰਮਲ ਹੋਣ ’ਤੇ ਤਨਖ਼ਾਹ ਫਿਕਸ ਕੀਤੀ ਜਾਵੇ : ਭੁੱਟੋ / ਹਾਂਡਾ
ਫਿਰੋਜਪੁਰ, 12 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ) : ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਅਤੇ ਜ਼ਿਲ੍ਹਾ ਸਕੱਤਰ ਜਗਸੀਰ ਸਿੰਘ ਗਿੱਲ ਦੀ ਅਗਵਾਈ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਜੱਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਅਧਿਆਪਕਾਂ ਦੇ ਮਸਲਿਆਂ ਅਤੇ ਭਵਿੱਖੀ ਸੰਘਰਸ਼ਾਂ ਦੀ ਯੋਜਨਾਬੰਦੀ ਸੰਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।

ਇਸ ਮੌਕੇ ਬਲਵਿੰਦਰ ਸਿੰਘ ਭੁੱਟੋ, ਰਾਜੀਵ ਹਾਂਡਾ ਅਤੇ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹੇ ’ਚ ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਹੈਡ ਟੀਚਰ ਤੇ ਸੈਂਟਰ ਹੈਡ ਟੀਚਰਾਂ ਦਾ ਪਰਖ ਕਾਲ ਸਮਾਂ ਪੂਰਾ ਹੋ ਚੁੱਕਿਆ ਹੈ ਪਰ ਉਨ੍ਹਾਂ ਦੀ ਤਨਖ਼ਾਹ ਫਿਕਸ ਨਹੀਂ ਕੀਤੀ ਗਈ।ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀ ਤਨਖ਼ਾਹ ਫਿਕਸ ਕਰਨ ਲਈ ਬੀ.ਪੀ.ਈ.ਓ. ਦਫ਼ਤਰਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾਣ ਅਤੇ 6635 ਅਧਆਪਿਕਾਂ ਨੂੰ ਬਿਨ੍ਹਾਂ ਪਰਾਨ ਨੰਬਰ ਤੋਂ ਇੱਕ ਮਹੀਨੇ ਦੀ ਤਨਖ਼ਾਹ ਜਾਰੀ ਕੀਤੀ ਜਾਵੇ।

ਮੀਟਿੰਗ ’ਚ ਨੀਰਜ਼ ਯਾਦਵ, ਮੈਡਮ ਸ਼ਹਿਨਾਜ਼, ਸੰਜੈ ਚੌਧਰੀ, ਭੁਪਿੰਦਰ ਸਿੰਘ, ਹਰਪਾਲ ਸਿੰਘ, ਗੁਰਚਰਨ ਸਿੰਘ ਕਲਸੀ, ਕਮਲਜੀਤ ਪੁਰੀ, ਸੁਰਿੰਦਰ ਨਰੂਲਾ ਅਤੇ ਪਵਨ ਕੁਮਾਰ ਹਾਜ਼ਰ ਸਨ।

Related Articles

Leave a Comment