Crime News : 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਲੁਧਿਆਣਾ, 12 ਅਕਤੂਬਰ : ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਲਗਭਗ 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ’ਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਪਲਵਿੰਦਰ ਸਿੰਘ ਉਰਫ਼ ਭੁਪਿੰਦਰ ਬਰਾੜ ਵਾਸੀ ਪਿੰਡ ਕੋਟਲਾ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੋ ਸਾਲ ਪਹਿਲਾਂ ਮਲੇਸ਼ੀਆ ਤੋਂ ਭਾਰਤ ਆਇਆ ਸੀ ਅਤੇ ਇਥੇ ਆ ਕੇ ਉਸ ਨੇ ਇਹ ਧੰਦਾ ਕਰਨਾ ਸ਼ੁਰੂ ਕਰ ਦਿੱਤਾ।