ਵੱਡੀ ਖ਼ਬਰ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ ’ਚ ਅੱਜ ਛੁੱਟੀ ਦਾ ਐਲਾਨ
ਚੰਡੀਗੜ੍ਹ, 13 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਹਾਇਕ ਰਜਿਸਟਰਾਰ ਜਨਰਲ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ ’ਚ 13 ਅਕਤੂਬਰ ਨੂੰ ਕਰਵਾ ਚੌਥ ਦੀ ਲੋਕਲ ਛੁੱਟੀ ਕੀਤੀ ਗਈ ਹੈ।
ਇਸ ਛੁੱਟੀ ਦੀ ਥਾਂ ’ਤੇ 29 ਅਕਤੂਬਰ ਨੂੰ ਮਹੀਨੇ ਦੇ ਚੌਥੇ ਸ਼ਨਿੱਚਰਵਾਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਇਸ ਤਰ੍ਹਾਂ 13 ਅਕਤੂਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਬੰਦ ਰਹਿਣਗੀਆਂ।