ਮੋਗਾ/ਖੁਖਰਾਣਾ 13 ਅਕਤੂਬਰ (ਗੁਰਪ੍ਰੀਤ ਸਿੰਘ ਸਿੱਧੂ):- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲਿਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੰਢੇ ਜਾ ਰਹੇ ਇਨਸਾਫ਼ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ ਮੁੱਖ ਸੇਵਾਦਾਰ ਗੁਰਦੁਆਰਾ ਦੁੱਖ ਭੰਜਨ ਸਰ ਖੁਖਰਾਣਾ ਮੋਗਾ ਨੇ ਦੱਸਿਆ ਕਿ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਮੁੱਖ ਸੇਵਾਦਾਰ ਦਮਦਮੀ ਟਕਸਾਲ ਗੁਰਦੁਆਰਾ ਜੋਤੀ ਸਰੂਪ ਜੋਗੇਵਾਲਾ ਦੀ ਅਗਵਾਈ ਹੇਠ ਬੁਰਜ ਜਵਾਹਰ ਸਿੰਘ ਵਾਲਾ ਤੋਂ ਕੋਟਕਪੂਰਾ ਚੌਂਕ ਤੱਕ 13 ਅਕਤੂਬਰ ਨੂੰ ਕੰਢਿਆਂ ਜਾਣਾ ਹੈ ਅਤੇ 8 ਸਵੇਰੇ ਗੁਰਦੁਆਰਾ ਜੋਤੀ ਸਰੂਪ ਜੋਗੇਵਾਲਾ ਮੋਗਾ ਵਿਖੇ ਸਮੂਹ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸਿੱਖ ਸੰਗਤਾਂ ਪਹੁੰਚਣ ਅਤੇ ਇਥੋਂ ਲੰਗਰ ਪ੍ਰਸ਼ਾਦਿ ਛਕ ਕੇ ਬੁਰਜ਼ ਜਵਾਹਰ ਵਾਲਾ ਲਈ ਜਥਾ ਰਵਾਨਾ ਹੋਵੇਗਾ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੂੰ ਸਮੇਂ ਸਿਰ ਪਹੁੰਚਣਾ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਭਾਈ ਇਕਬਾਲ ਸਿੰਘ ਜੋਗੇਵਾਲਾ, ਭਾਈ ਮੇਜਰ ਸਿੰਘ ਪੰਡੋਰੀ ਆਦਿ ਹਾਜ਼ਰ ਸਨ।