ਪੁਲਿਸ ਨੇ ਕੀਤੀ ਨਾਕਾਬੰਦੀ, ਕਰੋੜਾਂ ਦੀ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਚੋਗਾਵਾਂ, 13 ਅਕਤੂਬਰ : ਡੀ.ਜੀ.ਪੀ ਪੰਜਾਬ, ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਕੀਤੇ ਸਖ਼ਤੀ ਦੇ ਆਦੇਸ਼ਾਂ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸ.ਐਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਐਸ.ਆਈ. ਨਰਪਿੰਦਰ ਸਿੰਘ ਅਤੇ ਪੁਲਿਸ ਪਾਰਟੀ ਗਸ਼ਤ ਦੌਰਾਨ ਪੁਲ ਡਰੇਨ ਪਿੰਡ ਬੋਪਾਰਾਏ ਬਾਜ ਸਿੰਘ ਲਾਗੇ ਮੌਜੂਦ ਸੀ। ਗੁਪਤ ਸੂਚਨਾ ਮਿਲੀ ਕਿ ਸੁਖਦੇਵ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਉਹ ਰਾਮਤੀਰਥ ਆ ਰਿਹਾ ਹੈ, ਜਿਸ ਦੌਰਾਨ ਪੁਲਿਸ ਵੱਲੋਂ ਮੁਸਤੈਦੀ ਨਾਲ ਕੀਤੀ ਨਾਕੇਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।