Home » ਸ਼ਰਾਬ ਘੁਟਾਲਾ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਕਈ ਥਾਵਾਂ ’ਤੇ ਛਾਪੇਮਾਰੀ

ਸ਼ਰਾਬ ਘੁਟਾਲਾ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਕਈ ਥਾਵਾਂ ’ਤੇ ਛਾਪੇਮਾਰੀ

by Rakha Prabh
162 views

ਸ਼ਰਾਬ ਘੁਟਾਲਾ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਕਈ ਥਾਵਾਂ ’ਤੇ ਛਾਪੇਮਾਰੀ
ਨਵੀਂ ਦਿੱਲੀ, 14 ਅਕਤੂਬਰ : ਦਿੱਲੀ ਸ਼ਰਾਬ ਨੀਤੀ 2021 ਮਾਮਲੇ ’ਚ ਕੇਂਦਰੀ ਜਾਂਚ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਜਾਰੀ ਹੈ। ਸ਼ਰਾਬ ਘੁਟਾਲੇ ਮਾਮਲੇ ’ਚ ਦੋਵੇਂ ਏਜੰਸੀਆਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਸਬੂਤਾਂ ਦੀ ਭਾਲ ਕਰ ਰਹੀਆਂ ਹਨ।

ਇਸੇ ਕੜੀ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਰਾਜਧਾਨੀ ਦਿੱਲੀ ’ਚ 25 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਦਿੱਲੀ ’ਚ ਸੱਤਾਧਾਰੀ ਆਮ ਆਦਮੀ ’ਤੇ ਸ਼ਰਾਬ ਘੁਟਾਲੇ ਦੇ ਕਥਿਤ ਦੋਸ਼ਾਂ ਦਰਮਿਆਨ 25 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਦਿੱਲੀ ਦੀ ਨਵੀਂ ਆਬਕਾਰੀ ਨੀਤੀ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ’ਚ ਛਾਪੇਮਾਰੀ ਕੀਤੀ ਹੈ।

ਵਰਣਨਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ’ਚ ਕਥਿਤ ਬੇਨਿਯਮੀਆਂ ਦੇ ਮਾਮਲੇ ’ਚ ਨਵੀਂ ਜਾਂਚ ’ਚ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਦੀਆਂ ਵਿਵਸਥਾਵਾਂ ਤਹਿਤ 7 ਅਕਤੂਬਰ ਨੂੰ ਦਿੱਲੀ, ਪੰਜਾਬ ਅਤੇ ਤੇਲੰਗਾਨਾ ’ਚ ਲਗਭਗ 35 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਇਸ ਮਾਮਲੇ ’ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ 103 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।

Related Articles

Leave a Comment