Home » ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤੇ ਸਰਵੇ ’ਚ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ, ਪੜੋ ਪੂਰੀ ਖ਼ਬਰ

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤੇ ਸਰਵੇ ’ਚ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ, ਪੜੋ ਪੂਰੀ ਖ਼ਬਰ

by Rakha Prabh
131 views

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤੇ ਸਰਵੇ ’ਚ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 14 ਅਕਤੂਬਰ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਮੇਰੇ ਹੁਕਮਾਂ ਅਨੁਸਾਰ ਸਰਵੇ ਕੀਤਾ ਗਿਆ ਹੈ।

ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ। ਸਰਵੇ ਸਬੰਧੀ ਕੁਝ ਅਖਬਾਰਾਂ ’ਚ ਛਪੀਆਂ ਖਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 4 ਅਗਸਤ 2022 ਨੂੰ ਉਨ੍ਹਾਂ ਨੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਬੁਢਾਪਾ ਪੈਨਸਨ, ਵਿਧਵਾ ਅਤੇ ਨਿਆਸਰਿਤ ਔਰਤਾਂ, ਆਸਰਿਤ ਬੱਚਿਆਂ ਅਤੇ ਦਿਵਿਆਂਜਨਾ ਲਈ ਵਿੱਤੀ ਸਹਾਇਤਾ ਸਕੀਮ ਦੇ ਫੌਤ ਹੋ ਚੁੱਕੇ ਲਾਭਪਾਤਰੀਆਂ ਦੀ ਸਨਾਖਤ ਕੀਤੀ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਮਿ੍ਰਤਕ ਲਾਭਪਾਤਰੀ ਦੇ ਖਾਤੇ ’ਚ ਪੈਨਸਨ ਨਾ ਭੇਜੀ ਜਾਵੇ। ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਮੌਜੂਦਾ ਲਾਭਪਾਤਰੀਆਂ ਦਾ ਸਰਵੇ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਇਹ ਸਰਵੇ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ 90248 ਮਿ੍ਰਤਕ ਲਾਭਪਾਤਰੀਆਂ ਦੀ ਸਨਾਖਤ ਕੀਤੀ ਗਈ ਹੈ। ਮਿ੍ਰਤਕ ਲਾਭਪਾਤੀਆਂ ਦੇ ਖਾਤਿਆਂ ’ਚ ਅੱਗੇ ਤੋਂ ਪੈਨਸ਼ਨ ਦੀ ਰਾਸੀ ਭੇਜਣੀ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਦੇ ਖਾਤੇ ਤੁਰੰਤ ਬੰਦ ਕਰਕੇ ਅਤੇ ਇਨ੍ਹਾਂ ਖਾਤਿਆਂ ’ਚ ਪਈ ਅਣਵੰਡੀ ਰਾਸੀ 21 ਅਕਤੂਬਰ 2022 ਤੱਕ ਵਾਪਸ ਸਰਕਾਰ ਦੇ ਖਜਾਨੇ ’ਚ ਜਮ੍ਹਾਂ ਕਰਵਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਆਦੇਸਾਂ ਅਨੁਸਾਰ ਕਾਰਵਾਈ ਕਰਦੇ ਹੋਏ ਮਿ੍ਰਤਕ ਲਾਭਪਾਤਰੀਆਂ ਦੀ ਸਨਾਖਤ ਕਰਕੇ ਇਨ੍ਹਾਂ ਦੇ ਖਾਤਿਆਂ ’ਚ ਪਈ ਰਾਸੀ ਨੂੰ ਵਾਪਸ ਪ੍ਰਾਪਤ ਕਰਨ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਰੋਕਿਆ ਜਾ ਸਕੇਗਾ ਅਤੇ ਇਸ ਰਾਸੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇਗੀ।

Related Articles

Leave a Comment