ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪ ਨੇ ਹਿਮਾਚਲ ਦਾ ਪ੍ਰਭਾਰੀ ਕੀਤਾ ਨਿਯੁਕਤ
ਰੋਪੜ, 15 ਅਕਤੂਬਰ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹਿਮ ਜਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਭਾਰੀ ਨਿਯੁਕਤ ਕੀਤਾ ਹੈ।
ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਹਿਮਾਚਲ ’ਚ ਵਿਧਾਨ ਸਭਾ ਚੋਣਾਂ 12 ਨਵੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਵੋਟਿੰਗ ਇਕੋ ਪੜਾਅ ’ਚ ਹੋਵੇਗੀ। ਨਤੀਜੇ 8 ਦਸੰਬਰ ਨੂੰ ਆਉਣਗੇ। 17 ਅਕਤੂਬਰ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਵੇਗਾ। 25 ਅਕਤੂਬਰ ਨੂੰ ਨਾਮਜਦਗੀਆਂ ਸ਼ੁਰੂ ਹੋ ਜਾਣਗੀਆਂ। 27 ਅਕਤੂਬਰ ਨੂੰ ਸਕਰੂਟਨਿੰਗ ਅਤੇ 29 ਅਕਤੂਬਰ ਤਕ ਉਮੀਦਵਾਰ ਨਾਂ ਵਾਪਸ ਲੈ ਸਕਣਗੇ।
ਚੋਣ ਕਮਿਸ਼ਨ ਨੇ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਗਰਾਊਂਟ ਫਲੋਰ ’ਤੇ ਹੀ ਬਣਾਏ ਜਾਣਗੇ। ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਦੋ ਕਿਲੋਮੀਟਰ ਦੇ ਅੰਦਰ ਹੀ ਪੋਲਿੰਗ ਸਟੇਸ਼ਨ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਕਿਹਾ ਕਿ 80 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠੇ ਹੀ ਵੋਟ ਪਾ ਸਕਦੇ ਹਨ।