Home » ਬਹੁ-ਕਰੋੜੀ ਟੈਂਡਰ ਘੁਟਾਲਾ : ਸੰਨੀ ਭੱਲਾ ਖਿਲਾਫ਼ ਵਿਜੀਲੈਂਸ ਨੇ ਰੱਦ ਕੀਤਾ ਮਾਮਲਾ

ਬਹੁ-ਕਰੋੜੀ ਟੈਂਡਰ ਘੁਟਾਲਾ : ਸੰਨੀ ਭੱਲਾ ਖਿਲਾਫ਼ ਵਿਜੀਲੈਂਸ ਨੇ ਰੱਦ ਕੀਤਾ ਮਾਮਲਾ

by Rakha Prabh
109 views

ਬਹੁ-ਕਰੋੜੀ ਟੈਂਡਰ ਘੁਟਾਲਾ : ਸੰਨੀ ਭੱਲਾ ਖਿਲਾਫ਼ ਵਿਜੀਲੈਂਸ ਨੇ ਰੱਦ ਕੀਤਾ ਮਾਮਲਾ
ਲੁਧਿਆਣਾ, 15 ਅਕਤੂਬਰ : ਬਹੁ-ਕਰੋੜੀ ਟੈਂਡਰ ਘੁਟਾਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕੌਂਸਲਰ ਸੰਨੀ ਭੱਲਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਇਹ ਸੂਚਨਾ ਅੱਜ ਅਦਾਲਤ ‘ਚ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਕੀਤੀ ਹੈ। ਸੰਨੀ ਭੱਲਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਵਿਜੀਲੈਂਸ ਅਧਿਕਾਰੀਆਂ ਤੇ ਰਿਸ਼ਵਤਖ਼ੋਰੀ ਦੇ ਗੰਭੀਰ ਦੋਸ਼ ਲਗਾਏ ਗਏ ਸਨ।

ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਸ ਪਾਸੋਂ ਵਿਜੀਲੈਂਸ ਅਧਿਕਾਰੀਆਂ ਵਲੋਂ ਅੱਠ ਵਾਰ ਪੁੱਛ ਪੜਤਾਲ ਕੀਤੀ ਗਈ ਸੀ। ਬੀਤੇ ਦਿਨ ਅਧਿਕਾਰੀਆਂ ਵਲੋਂ ਉਸ ਖ਼ਿਲਾਫ਼ ਕੁਝ ਸਬੂਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰੀ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਸੀ ਪਰ ਅੱਜ ਅਚਾਨਕ ਵਿਜੀਲੈਂਸ ਅਧਿਕਾਰੀਆਂ ਵਲੋਂ ਯੂ-ਟਰਨ ਲੈਂਦਿਆਂ ਅਦਾਲਤ ‘ਚ ਉਸ ‘ਤੇ ਬੇਗੁਨਾਹ ਹੋਣ ਬਾਰੇ ਸੂਚਿਤ ਕੀਤਾ, ਜਿਸ ਤੇ ਜੱਜ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਅੱਜ ਪੇਸ਼ੀ ਦੌਰਾਨ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਕੁਝ ਦੇਰ ਬਾਅਦ ਸੰਨੀ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

Related Articles

Leave a Comment