Big News : ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ 75 ਡਿਜੀਟਲ ਬੈਂਕਿੰਗ ਯੂਨਿਟਾਂ ਦੀ ਸ਼ੁਰੂਆਤ
ਨਵੀਂ ਦਿੱਲੀ, 16 ਅਕਤੂਬਰ : ਵਿੱਤੀ ਸਮਾਵੇਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 75 ਡਿਜੀਟਲ ਬੈਂਕਿੰਗ ਯੂਨਿਟਾਂ (ਡੀ.ਬੀ.ਯੂ.) ਦੀ ਸੁਰੂਆਤ ਕਰਨਗੇ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2022-23 ਲਈ ਆਪਣੇ ਬਜਟ ਭਾਸ਼ਣ ’ਚ ਦੇਸ਼ ਦੀ ਆਜਾਦੀ ਦੇ 75 ਸਾਲਾਂ ਦੀ ਯਾਦ ’ਚ ਦੇਸ਼ ਦੇ 75 ਜ਼ਿਲ੍ਹਿਆਂ ’ਚ 75 ਡੀ.ਬੀ.ਯੂ. ਸਥਾਪਤ ਕਰਨ ਦਾ ਐਲਾਨ ਕੀਤਾ ਸੀ।