ਤੇਜ਼ ਰਫ਼ਤਾਰ ਕਾਰ ਨੇ ਮੋਟਰ ਸਾਇਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
ਛੇਹਰਟਾ, 16 ਅਕਤੂਬਰ : ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਦਵਾਈਆਂ ਵਾਲਾ ਦੇ ਨੇੜੇ ਅੱਜ ਸਵੇਰੇ ਲਗਭਗ 7.30 ਵਜੇ ਤੇਜ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੇ ਜਾਣ ਦਾ ਸਮਾਚਾਰ ਹੈ। ਇਸ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ’ਚ ਜਖ਼ਮੀ ਹੋ ਗਈ, ਜਿਸ ਨੂੰ ਇਕ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜੋਰਦਾਰ ਸੀ ਕਿ ਕਾਰ ਚਾਲਕ ਵੱਲੋਂ ਗੱਡੀ ਭਜਾਉਣ ਲੱਗਿਆਂ ਕਾਰ ਪਲਟ ਗਈ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਿ੍ਰਤਕ ਦੀ ਪਹਿਚਾਣ ਧਰਮਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ ਵਜੋ ਹੋਈ ਹੈ।