Home » ਲੁਧਿਆਣਾ ’ਚ ਰਿਹਾਇਸੀ ਅਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ : ਅਰੋੜਾ

ਲੁਧਿਆਣਾ ’ਚ ਰਿਹਾਇਸੀ ਅਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ : ਅਰੋੜਾ

by Rakha Prabh
159 views

ਲੁਧਿਆਣਾ ’ਚ ਰਿਹਾਇਸੀ ਅਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ : ਅਰੋੜਾ
ਚੰਡੀਗੜ੍ਹ, 18 ਅਕਤੂਬਰ : ਸੂਬੇ ਦੇ ਸ਼ਹਿਰੀ ਖੇਤਰਾਂ ’ਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ’ਚ ਇੱਕ ਰਿਹਾਇਸੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ।

You Might Be Interested In

ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸੱਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਲਾਡੋਵਾਲ ਬਾਈਪਾਸ ’ਤੇ ਇਸ ਰਿਹਾਇਸੀ ਅਤੇ ਵਪਾਰਕ ਅਰਬਨ ਅਸਟੇਟ ਵਾਸਤੇ ਪਿੰਡ ਬੱਗਾ ਕਲਾਂ, ਨੂਰਪੁਰ ਬੇਟ, ਗੜ੍ਹਾ ਅਤੇ ਗੌਂਸਪੁਰ ਦੀ ਤਕਰੀਬਨ 2000 ਏਕੜ ਜਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਅਰਬਨ ਅਸਟੇਟ ਲਈ ਜਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਗਮਾਡਾ ਦੀ ਤਰਜ ’ਤੇ ਲੈਂਡ ਪੂਲਿੰਗ ਰਾਹੀਂ ਇਹ ਜਮੀਨ ਐਕੁਆਇਰ ਕੀਤੀ ਜਾਵੇ। ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸਾਈਟ ਸਿਲੈਕਸਨ ਕਮੇਟੀ ਨੇ ਇਸ ਸਾਈਟ ਦੀ ਸਿਫਾਰਸ ਕੀਤੀ ਹੈ ਅਤੇ ਇਸ ਜਮੀਨ ਨੂੰ ਐਕੁਆਇਰ ਕਰਨ ਲਈ ਇੱਕ ਕੰਸਲਟੈਂਟ ਵੀ ਲਗਾਇਆ ਗਿਆ ਹੈ।

ਲੰਬਿਤ ਪਏ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਮਨ ਅਰੋੜਾ ਨੇ ਸਪੱਸਟ ਤੌਰ ’ਤੇ ਕਿਹਾ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਇੱਕ ਹਫਤੇ ਦੇ ਅੰਦਰ ਨਿਪਟਾਇਆ ਜਾਵੇ ਅਤੇ ਨਿਰਧਾਰਤ ਸਮਾਂ ਸੀਮਾ ’ਚ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਿਤ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਲਾਪ੍ਰਵਾਹੀ ਕਿਸੇ ਵੀ ਕੀਮਤ ’ਤੇ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਲਾਪ੍ਰਵਾਹੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਮਾਨ ਸਰਕਾਰ ਦਾ ਇੱਕੋ ਇੱਕ ਉਦੇਸ ਲੋਕਾਂ ਨੂੰ ਪਾਰਦਰਸੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।

ਮੀਟਿੰਗ ’ਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਮੁੱਖ ਪ੍ਰਸਾਸਕ ਪੁੱਡਾ-ਕਮ-ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਅਪਨੀਤ ਰਿਆਤ, ਮੁੱਖ ਪ੍ਰਸਾਸਕ ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ ਅਮਰਪ੍ਰੀਤ ਕੌਰ ਸੰਧੂ, ਵਧੀਕ ਮੁੱਖ ਪ੍ਰਸਾਸਕ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਅਮਰਿੰਦਰ ਸਿੰਘ ਮੱਲ੍ਹੀ, ਚੀਫ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Related Articles

Leave a Comment