Home » ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਐਨਆਈਏ ਦੀ ਛਾਪੇਮਾਰੀ

ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਐਨਆਈਏ ਦੀ ਛਾਪੇਮਾਰੀ

by Rakha Prabh
185 views

ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਐਨਆਈਏ ਦੀ ਛਾਪੇਮਾਰੀ
ਨਵੀਂ ਦਿੱਲੀ, 18 ਅਕਤੂਬਰ : ਨੈਸਨਲ ਇਨਵੈਸਟੀਗੇਸਨ ਏਜੰਸੀ (ਐਨਆਈਏ) ਨੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਐਨ.ਆਈ.ਏ. ਦੀ ਇਸ ਕਾਰਵਾਈ ਦਾ ਮਕਸਦ ਭਾਰਤ ਅਤੇ ਵਿਦੇਸ਼ਾਂ ’ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ’ਤੇ ਸਿਕੰਜਾ ਕੱਸਣਾ ਹੈ।

ਜਾਣਕਾਰੀ ਮੁਤਾਬਕ ਰਾਸਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ’ਚ ਛਾਪੇਮਾਰੀ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸਨ ਏਜੰਸੀ (ਐਨ.ਆਈ.ਏ.) ਨੇ ਇਹ ਕਾਰਵਾਈ ਗੈਂਗਸਟਰ ਮਾਮਲੇ ’ਚ ਕੀਤੀ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਐਨਆਈਏ ਨੇ ਸਤੰਬਰ ਮਹੀਨੇ ’ਚ ਵੱਡੀ ਕਾਰਵਾਈ ਕੀਤੀ ਸੀ। ਰਾਸਟਰੀ ਜਾਂਚ ਏਜੰਸੀ ਨੇ ਦੇਸ਼ ਦੇ ਕਈ ਸੂਬਿਆਂ ’ਚ 60 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਐਨਆਈਏ ਵੱਲੋਂ ਸਿੱਧੂ ਮੂਸੇ ਵਾਲਾ ਦੇ ਕਤਲ ਨਾਲ ਜੁੜੇ ਸੱਕੀ ਅੱਤਵਾਦੀ ਗਿਰੋਹ ਦੇ ਸਬੰਧ ’ਚ ਛਾਪੇਮਾਰੀ ਕੀਤੀ ਗਈ ਸੀ।

ਇਸ ਤੋਂ ਇਲਾਵਾ ਐਨ.ਆਈ.ਏ. ਨੇ ਕੁਝ ਦਿਨ ਪਹਿਲਾਂ ਦੇਸ਼ ਭਰ ’ਚ ਅੱਤਵਾਦੀ ਫੰਡਿੰਗ ਮਾਮਲੇ ’ਚ ਪਾਬੰਦੀਸੁਦਾ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਰਾਸਟਰੀ ਜਾਂਚ ਏਜੰਸੀ ਨੇ ਦੇਸ਼ ’ਚ ਅੱਤਵਾਦੀ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਸਮਰਥਨ ਦੇਣ ਦੇ ਦੋਸ਼ ’ਚ 106 ਪੀਐਫਆਈ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਹੈ

Related Articles

Leave a Comment