Home » ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਫੈਡਰਲ ਕੌਂਸਲ ਦੀ ਹੋਈ ਮੀਟਿੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਫੈਡਰਲ ਕੌਂਸਲ ਦੀ ਹੋਈ ਮੀਟਿੰਗ

by Rakha Prabh
203 views

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਫੈਡਰਲ ਕੌਂਸਲ ਦੀ ਹੋਈ ਮੀਟਿੰਗ
–ਬਲਾਕ ਪੱਧਰ ਤੋਂ ਲੈ ਕੇ ਸੂਬਾ ਰੈਲੀ ਤੱਕ ਕੀਤਾ ਸੰਘਰਸ਼ਾਂ ਦਾ ਐਲਾਨ
ਜਲੰਧਰ, 18 ਅਕਤੂਬਰ (ਗੁਰਪ੍ਰੀਤ ਸਿੰਘ ਸਿੱਧੂ / ਜੇ.ਐਸ.ਸੋਢੀ / ਪ੍ਰਭਸਿਮਰਨ ਸਿੰਘ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਫੈਡਰਲ ਕੌਂਸਲ ਦੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ।

ਮੀਟਿੰਗ ਦੀ ਕਾਰਵਾਈ ਚਲਾਉਂਦਿਆ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ’ਚ ਫੈਗਰੇਸ਼ਨ ਦੇ 2 ਅਤੇ 3 ਅਕਤੂਬਰ ਨੂੰ ਹੋਏ ਸੂਬਾ ਪੱਧਰੀ ਡੈਲੀਗੇਟ ਅਜਲਾਸ ਦਾ ਰਿਵਿਊ ਕੀਤਾ ਗਿਆ, ਜਿਸ ਸਬੰਧੀ ਵੱਖ-ਵੱਖ ਜ਼ਿਲਿਆਂ ਦੇ ਆਗੂਆਂ ਵੱਲੋਂ ਬਹੁਤ ਵਧੀਆ ਪ੍ਰਬੰਧ ਕਰਨ ਅਤੇ ਜ਼ਿਲ੍ਹਾ ਜਲੰਧਰ ਦੇ ਸਾਥੀਆਂ ਦਾ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਦੋ ਦਿਨ ਦੀ ਥਾਂ ਪਹਿਲਾਂ ਦੀ ਤਰ੍ਹਾਂ ਹੀ ਤਿੰਨ ਦਾ ਅਜਲਾਸ ਹੋਣਾ ਚਾਹੀਦਾ ਹੈ। ਜ਼ਿਲ੍ਹਾ ਜਲੰਧਰ ਦੇ ਸਾਥੀਆਂ ਵੱਲੋਂ ਕਰਵਾਏ ਸੂਬਾ ਅਜਲਾਸ ਉਪਰੰਤ ਅੱਜ ਦੀ ਮੀਟਿੰਗ ’ਚ ਜੱਥੇਬੰਦੀ ਨੂੰ 51,000 ਰੁਪਏ ਦੀ ਸਹਾਇਤਾ ਭੇਂਟ ਕੀਤੀ।

ਇਸ ਮੌਕੇ ਜ਼ਿਲ੍ਹਿਆਂ ਅਤੇ ਸੂਬੇ ਦੀ ਜੱਥੇਬੰਦਕ ਅਵਸਥਾ, ਵੱਖ-ਵੱਖ ਵਿਭਾਗੀ ਜੱਥੇਬੰਦੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਵਲੋਂ ਸਾਂਝੇ ਫਰੰਟ ਦੀ 20 ਸਤੰਬਰ ਨੂੰ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ। ਮੌਜੂਦਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਸੰਘਰਸ਼ਾਂ ਸਬੰਧੀ ਵੀ ਚਰਚਾ ਹੋਈ।

ਮੀਟਿੰਗ ’ਚ ਸਰਕਾਰ ’ਤੇ ਦਬਾਅ ਬਣਾਉਣ ਲਈ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 20 ਅਕਤੂਬਰ ਨੂੰ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਰੈਲੀਆਂ ’ਚ ਭਰਵੀਂ ਸ਼ਮੂਲੀਅਤ ਦਾ ਫੈਸਲਾ ਕੀਤਾ ਗਿਆ। ਮੀਟਿੰਗ ’ਚ ਕੀਤੀਆਂ ਵਿਚਾਰਾਂ ਉਪਰੰਤ ਪ.ਸ.ਸ.ਫ. ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਜਿਸ ਦੇ ਤਹਿਤ 11 ਫਰਵਰੀ 2023 ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਸੂਬਾਈ ਰੈਲੀ ਨੂੰ ਸਫਲ ਬਣਾਉਣ ਅਤੇ ਇਸ ’ਚ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਣ ਦੀ ਤਿਆਰੀ ਵਜੋਂ 25 ਤੋਂ 30 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਣਗੀਆਂ, 5 ਤੋਂ 20 ਦਸੰਬਰ ਤੱਕ ਬਲਾਕ/ ਤਹਿਸੀਲ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ ਅਤੇ 15 ਤੋਂ 25 ਜਨਵਰੀ 2023 ਤੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ।

ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵੱਲੋਂ ਤਾਲਕਤੋਰਾ ਸਟੇਡੀਅਮ ਦਿੱਲੀ ਵਿਖੇ 8 ਦਸੰਬਰ ਨੂੰ ਕੀਤੀ ਜਾ ਰਹੀ ਕੌਮੀਂ ਕਨਵੈਨਸ਼ਨ ’ਚ ਪ.ਸ.ਸ.ਫ. ਵੱਲੋਂ ਸ਼ਮੂਲੀਅਤ ਕਰਨ ਲਈ ਕੋਟੇ ਲਗਾ ਦਿੱਤੇ ਗਏ ਹਨ ਅਤੇ 9 ਦਸੰਬਰ ਨੂੰ ਫਰੀਦਾਬਾਦ ਵਿਖੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦਾ ਕੌਮੀਂ ਮੁਖ ਦਫਤਰ ਸੁਕੋਮਲ ਸੇਨ ਭਵਨ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ’ਚ ਪ.ਸ.ਸ.ਫ. ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵੱਲੋਂ 12 ਨਵੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਨਸ਼ਨ ਕੀਤੀ ਜਾਵੇਗੀ, ਜਿਸ ’ਚ ਇਸਤਰੀ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦੇ ਨਾਲ ਹੀ ਨਵੀਂ ਸੂਬਾ ਕਮੇਟੀ ਵੀ ਚੁਣੀ ਜਾਵਗੀ ਜਿਸ ਦੀ ਤਿਆਰੀ ਲਈ ਜਲਦ ਹੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਆਨ-ਲਾਈਨ ਮੀਟਿੰਗ ਕੀਤੀ ਜਾਵੇਗੀ।

ਸੂਬਾ ਅਜਲਾਸ ’ਚ ਉੱਭਰ ਕੇ ਆਈ ਆਗੂਆਂ ਦੀ ਮੰਗ ਸਬੰਧੀ 27-28 ਨਵੰਬਰ ਨੂੰ ਜਲੰਧਰ ਵਿਖੇ ਦੋ-ਰੋਜ਼ਾ ਟਰੇਡ ਯੂਨੀਅਨ ਸਕੂਲ ਲਗਾਇਆ ਜਾਵੇਗਾ ਜਿਸ ’ਚ ਸੂਬਾ ਫੈਡਰਲ ਕੌਂਸਲ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਇਸ ਉਪਰੰਤ ਜ਼ਿਲ੍ਹਾ ਪੱਧਰੀ ਟਰੇਡ ਯੂਨੀਅਨ ਸਕੂਲ ਲਗਾਏ ਜਾਣਗੇ ਅਤੇ ਇਸ ਪ੍ਰਕਿਰਿਆ ’ਚ ਲਗਾਤਾਰਤਾ ਲਿਆਂਦੀ ਜਾਵੇਗੀ। ਮੀਟਿੰਗ ਦੇ ਅੰਤ ’ਚ ਸੂਬਾ ਪ੍ਰਧਾਨ ਵੱਲੋਂ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਐਲਾਨੇ ਗਏ ਸਮੁੱਚੇ ਸੰਘਰਸ਼ਾਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਮੀਟਿੰਗ ’ਚ ਗੁਰਦੀਪ ਬਾਜਵ, ਮੱਖਣ ਸਿੰਘ ਵਾਹਿਦਪੁਰੀ, ਇੰਰਜੀਤ ਵਿਰਦੀ, ਪ੍ਰੇਮ ਚੰਦ ਆਜ਼ਾਦ, ਬਲਵਿੰਦਰ ਭੁੱਟੋ, ਅਨਿਲ ਕੁਮਾਰ ਲਹੌਰੀਆ, ਬਲਜਿੰਦਰ ਸਿੰਘ, ਪਿ੍ਰੰਸੀਪਲ ਅਮਨਦੀਪ ਸ਼ਰਮ, ਤਰਸੇਮ ਮਾਧੋਪੁਰੀ, ਅਮਰੀਕ ਸਿੰਘ, ਕੁਲਦੀਪ ਦੌੜਕਾ, ਕਰਮ ਸਿੰਘ, ਗੁਰਪ੍ਰੀਤ ਰੰਗੀਲਪੁਰ, ਅਵਤਾਰ ਬਾਸੀ, ਸੁਖਵਿੰਦਰ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਨਿਰਮੋਲਕ ਸਿੰਘ, ਕੁਲਦੀਪ ਕੌੜਾ, ਸੁਖਦੇਵ ਜਾਜਾ, ਰਕੇਸ਼ ਕੁਮਾਰ, ਫੁੰਮਣ ਸਿੰਘ ਕਾਠਗੜ੍ਹ, ਗੁਰਦੇਵ ਸਿੰਘ ਸਿੱਧੂ, ਜਸਪ੍ਰੀਤ ਸਿੰਘ, ਅਕਲ ਚੰਦ ਸਿੰਘ, ਜੱਗਾ ਸਿੰਘ ਅਲੀਸ਼ੇਰ, ਜਸਵਿੰਦਰ ਪਾਲ ਕਾਂਗੜ, ਰਜਿੰਦਰ ਰਿਆੜ, ਬਲਵਿੰਦਰ ਸਿੰਘ, ਫੂਲਾ ਸਿੰਘ, ਸੁਰਿੰਦਰ ਪਾਲ, ਸੁਭਾਸ਼ ਆਦਿ ਆਗੂ ਵੀ ਹਾਜਰ ਸਨ।

Related Articles

Leave a Comment