Home » ਐਨਐਚਐਮ ਤਹਿਤ ਕੰਮ ਕਰ ਰਹੇ ਮੁਲਾਜਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ : ਹਰਪਾਲ ਚੀਮਾ

ਐਨਐਚਐਮ ਤਹਿਤ ਕੰਮ ਕਰ ਰਹੇ ਮੁਲਾਜਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ : ਹਰਪਾਲ ਚੀਮਾ

by Rakha Prabh
155 views

ਐਨਐਚਐਮ ਤਹਿਤ ਕੰਮ ਕਰ ਰਹੇ ਮੁਲਾਜਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ : ਹਰਪਾਲ ਚੀਮਾ
ਚੰਡੀਗੜ੍ਹ, 19 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ’ਚ ਕੰਮ ਕਰ ਰਹੇ ਮੁਲਾਜਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ’ਚ ਠੇਕੇ ’ਤੇ ਕੰਮ ਕਰਦੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ ਮੈਂਬਰੀ ਕੈਬਨਿਟ ਕਮੇਟੀ ਵੱਲੋਂ ਚਰਚਾ ਕੀਤੀ ਜਾਵੇਗੀ।

You Might Be Interested In

ਆਪਣੇ ਦਫਤਰ ਵਿਖੇ ਐਨ.ਐਚ.ਐਮ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੌਮੀ ਸਿਹਤ ਮਿਸ਼ਨ ਕੇਂਦਰ ਸਰਕਾਰ ਦੀ ਯੋਜਨਾ ਹੈ ਜਿਸ ’ਚ ਪੰਜਾਬ ਵੱਲੋਂ 40 ਫੀਸਦੀ ਹਿੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਹੁੰਚ ਕਰਨ ਤੋਂ ਪਹਿਲਾ ਹੀ ਸਰਕਾਰ ਵੱਲੋਂ ਐਨ.ਐਚ.ਐਮ. ਦੇ ਮੁਲਾਜਮਾਂ ਦੇ ਮਾਮਲੇ ਨਾਲ ਸਬੰਧਤ ਵਿੱਤੀ ਅਤੇ ਕਾਨੂੰਨੀ ਨੁਕਤਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਸਰਕਾਰ ਦੇ ਵਿਭਾਗਾਂ ’ਚ ਠੇਕੇ ’ਤੇ ਕੰਮ ਕਰਦੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਮਾਮਲੇ ਦਾ ਅਜਿਹਾ ਹੱਲ ਕੱਢਿਆ ਜਾਵੇ ਜਿਸ ਨੂੰ ਲਾਗੂ ਕਰਨ ’ਚ ਕੋਈ ਕਾਨੂੰਨੀ ਰੁਕਾਵਟ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਵੀ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਸਰਕਾਰ ਨੇ ਕਾਰਜਭਾਰ ਸੰਭਾਲਦਿਆਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਹੋਵੇ।

ਯੂਨੀਅਨ ਆਗੂਆਂ ਨਾਲ ਖੁਸ਼ਗਵਾਰ ਮਾਹੌਲ ’ਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੁੱਦਿਆਂ ਬਾਰੇ ਵਿਸਥਾਰ ’ਚ ਚਰਚਾ ਕੀਤੀ। ਵਿੱਤ ਮੰਤਰੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸ ਮੀਟਿੰਗ ’ਚ ਐਨ.ਐਚ.ਐਮ ਦੇ ਮੈਨੇਜਿੰਗ ਡਾਇਰੈਕਟਰ ਅਭਿਨਵ ਤਿ੍ਰਖਾ ਅਤੇ ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਵੀ ਹਾਜਰ ਸਨ।

Related Articles

Leave a Comment