ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਸ਼ਿਮਲਾ, 19 ਅਕਤੂਬਰ : ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 62 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ’ਚ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਕਈ ਹੋਰ ਨੇਤਾਵਾਂ ਦੇ ਨਾਂ ਸ਼ਾਮਲ ਹਨ।
ਹਿਮਾਚਲ ਪ੍ਰਦੇਸ਼ ’ਚ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਭਾਜਪਾ ਹਾਈਕਮਾਂਡ ਨੇ ਦੋ ਮੰਤਰੀਆਂ ਦੇ ਹਲਕੇ ਬਦਲ ਦਿੱਤੇ ਹਨ ਅਤੇ ਇਕ ਮੰਤਰੀ ਦੀ ਟਿਕਟ ਕੱਟੀ ਹੈ। 11 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ। ਸਰਕਾਰ ਦੇ ਸਭ ਤੋਂ ਸੀਨੀਅਰ ਮੰਤਰੀ ਮਹਿੰਦਰ ਸਿੰਘ ਠਾਕੁਰ ਦਾ ਨਾਂ ਸੂਚੀ ’ਚੋਂ ਗਾਇਬ ਹੈ। ਹਾਲਾਂਕਿ ਉਨ੍ਹਾਂ ਦੇ ਪੁੱਤਰ ਨੂੰ ਧਰਮਪੁਰ ਹਲਕੇ ਤੋਂ ਟਿਕਟ ਦਿੱਤੀ ਗਈ ਹੈ।