Home » ਪੰਜਾਬ ਦੇ ਤਿੰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ, ਵੇਖੋ ਲਿਸਟ

ਪੰਜਾਬ ਦੇ ਤਿੰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ, ਵੇਖੋ ਲਿਸਟ

by Rakha Prabh
103 views

ਪੰਜਾਬ ਦੇ ਤਿੰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ, ਵੇਖੋ ਲਿਸਟ
ਮੁਹਾਲੀ, 19 ਅਕਤੂਬਰ : ਪੰਜਾਬ ਦੇ ਤਿੰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ’ਚੋਂ 2 ਮੋਗਾ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਇਕ ਗੁਰਦਾਸਪੁਰ ਦਾ ਪ੍ਰਿੰਸੀਪਲ ਸ਼ਾਮਲ ਹੈ।

ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਦਾ ਤਬਾਦਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਾਘਾ ਪੁਰਾਣਾ ਕੀਤਾ ਗਿਆ ਹੈ। ਸਰਕਾਰੀ ਸਕੂਲ (ਲੜਕੀਆਂ) ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਸੁਖਜਿੰਦਰਜੀਤ ਸਿੰਘ ਨੂੰ ਸਕੂਲ ਦੇ ਵਾਧੂ ਚਾਰਜ ਤੋਂ ਭਾਰ ਮੁਕਤ ਕਰਦੇ ਹੋਏ ਇਸ ਸਕੂਲ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਸਰਕਾਰੀ ਸਕੂਲ ਭੱਟੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਸੰਦੀਪ ਸਿੰਘ ਨੂੰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਮੋਗਾ ਜ਼ਿਲ੍ਹੇ ਦੇ ਮਹਿਰੋਂ ਕਸਬੇ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੂੰ ਪ੍ਰਬੰਧਕੀ ਆਧਾਰ ’ਤੇ ਬਤੌਰ ਪ੍ਰਿੰਸੀਪਲ ਸਰਕਾਰੀ ਸਕੂਲ (ਲੜਕੀਆਂ) ਬਾਘਾ ਪੁਰਾਣਾ ਵਿਖੇ ਤਾਇਨਾਤ ਕੀਤਾ ਗਿਆ ਹੈ।

Related Articles

Leave a Comment