ਦਿੱਲੀ ’ਚ ਪਟਾਕੇ ਚਲਾਉਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਸਜ਼ਾ ਅਤੇ ਲੱਗੇਗਾ ਜੁਰਮਾਨਾ
ਨਵੀਂ ਦਿੱਲੀ, 20 ਅਕਤੂਬਰ : ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕੁੱਲ 408 ਟੀਮਾਂ ਬਣਾਈਆਂ ਗਈਆਂ ਹਨ।
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ’ਚ ਦੀਵਾਲੀ ’ਤੇ ਪਟਾਕੇ ਚਲਾਉਣ ’ਤੇ 6 ਮਹੀਨੇ ਦੀ ਜੇਲ੍ਹ ਅਤੇ 200 ਰੁਪਏ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਧਾਨੀ ’ਚ ਪਟਾਕਿਆਂ ਦੇ ਉਤਪਾਦਨ, ਭੰਡਾਰਣ ਅਤੇ ਵਿਕਰੀ ’ਤੇ ਵਿਸਫੋਟਕ ਐਕਟ ਦੀ ਧਾਰਾ-92 ਤਹਿਤ 5 ਹਜ਼ਾਰ ਤੱਕ ਦਾ ਜੁਰਮਾਨਾ ਅਤੇ 3 ਸਾਲ ਦੀ ਜੇਲ੍ਹ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 21 ਅਕਤੂਬਰ ਨੂੰ ਇਕ ਜਨ-ਜਾਗਰੂਕਤਾ ਮੁਹਿੰਮ ‘ਦੀਵੇ ਜਗਾਓ ਪਟਾਕੇ ਨਹੀਂ‘ ਸ਼ੁਰੂ ਕੀਤਾ ਜਾਵੇਗਾ।