Home » ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ

by Rakha Prabh
147 views

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਅਧਿਕਾਰੀਆਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 20 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 4 ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ’ਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ।

ਪ੍ਰੋਬੇਸ਼ਨਰੀ ਅਫ਼ਸਰਾਂ, ਜਿਨ੍ਹਾਂ ’ਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਂਚ ਦੇ ਦਰਪਨ ਆਹਲੂਵਾਲੀਆ, 2020 ਬੈਂਚ ਦੀ ਜਸਰੂਪ ਕੌਰ ਬਾਠ, 2020 ਬੈਂਚ ਦੇ ਆਦਿਤਿਆ ਐਸ. ਵਾਰੀਅਰ ਸ਼ਾਮਲ ਹਨ, ਨੇ ਮੁੱਖ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਬਿਹਤਰੀ ਲਈ ਕੰਮ ਕਰਦਿਆਂ ਇਕ ਆਧੁਨਿਕ ਅਤੇ ਬਿਹਤਰ ਪੁਲਿਸਿੰਗ ਈਕੋ-ਸਿਸਟਮ ਬਣਾਉਣ ਲਈ ਕਿਹਾ।

Related Articles

Leave a Comment