Home » ਫਿਰੋਜ਼ਪੁਰ ’ਚ ਅੱਜ ਪ.ਸ.ਸ.ਫ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਡੀ.ਸੀ ਦਫਤਰ ਅੱਗੇ ਕੀਤੇ ਜਾਣਗੇ ਅਰਥੀ ਫੂਕ ਮੁਜਾਹਰੇ

ਫਿਰੋਜ਼ਪੁਰ ’ਚ ਅੱਜ ਪ.ਸ.ਸ.ਫ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਡੀ.ਸੀ ਦਫਤਰ ਅੱਗੇ ਕੀਤੇ ਜਾਣਗੇ ਅਰਥੀ ਫੂਕ ਮੁਜਾਹਰੇ

by Rakha Prabh
87 views

ਫਿਰੋਜ਼ਪੁਰ ’ਚ ਅੱਜ ਪ.ਸ.ਸ.ਫ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਡੀ.ਸੀ ਦਫਤਰ ਅੱਗੇ ਕੀਤੇ ਜਾਣਗੇ ਅਰਥੀ ਫੂਕ ਮੁਜਾਹਰੇ
–ਪੰਜਾਬ ਸਰਕਾਰ ਪੁਰਾਣੀ ਪੈਨਸਨ ਬਹਾਲੀ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੋਂ ਬਿਨਾਂ ਹੋਰ ਸੂਬਿਆਂ ’ਚ ਸਰਕਾਰ ਬਣਾਉਣ ਦਾ ਸੁਪਨਾ ਸੋਖਾ ਨਹੀ : ਸਿੱਧੂ, ਭੁੱਟੋ
ਫਿਰੋਜ਼ਪੁਰ, 20 ਅਕਤੂਬਰ (ਗੁਰਪ੍ਰੀਤ ਸਿੰਘ ਸਿੱਧੂ) : ਪੰਜਾਬ-ਯੂ.ਟੀ ਮੁਲਾਜਮ ਅਤੇ ਪੈਨਸਨਰ ਸਾਂਝਾ ਫਰੰਟ ਦੇ ਬੈਨਰ ਹੇਠ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵੱਲੋਂ ਪੰਜਾਬ ਭਰ ’ਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਕੀਤੇ ਜਾਣਗੇ।

ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪਸਸਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ਼ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਵੱਡੀ ਪੱਧਰ ’ਤੇ ਮੁਲਾਜਮ ਹੱਕਾਂ ਲਈ ਸੰਘਰਸ਼ ਵਿੱਢਣ ਦੇ ਐਲਾਨ ਕਰ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਚੋਣਾਂ ਜਿੱਤਣ ਲਈ ਮੁਲਾਜਮ ਵਰਗ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਲਈ ਮੁਲਾਜਮ ਵਰਗ ਅਰਥੀ ਫੂਕ ਮੁਜਾਹਰੇ ਡਿਪਟੀ ਕਮਿਸਨਰਾਂ ਦੇ ਦਫਤਰਾਂ ਅੱਗੇ ਮਜਬੂਰਨ ਕਰਨ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 20 ਅਕਤੂਬਰ 2022 ਨੂੰ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਰੈਲੀਆਂ ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਦੇ ਨਾਲ ਨਾਲ ਭਰਾਤਰੀ ਜਥੇਬੰਦੀਆਂ ਭਰਵੀਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਪ.ਸ.ਸ.ਫ. ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਜਿਸਦੇ ਤਹਿਤ 11 ਫਰਵਰੀ 2023 ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਸੂਬਾਈ ਰੈਲੀ ਨੂੰ ਸਫਲ ਬਣਾਉਣ ਅਤੇ ਇਸ ਵਿੱਚ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਣ ਦੀ ਤਿਆਰੀ ਵਜੋਂ ਮਿਤੀ 25 ਤੋਂ 30 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਣਗੀਆਂ। ਉਨ੍ਹਾਂ ਦੱਸਿਆ ਕਿ ਮਿਤੀ 5 ਤੋਂ 20 ਦਸੰਬਰ ਤੱਕ ਬਲਾਕ ਅਤੇ ਤਹਿਸੀਲ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ ਜੋ ਆਮ ਆਦਮੀ ਪਾਰਟੀ ਦੀਆਂ ਮੁਲਾਜਮ ਮਾਰੂ ਨੀਤੀਆਂ ਤੋਂ ਮੁਲਾਜਮਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਉਨ੍ਹਾਂ ਕਿਹਾ ਕਿ 20 ਅਕਤੂਬਰ ਨੂੰ ਅਰਥੀ ਫੂਕੀ ਮੁਜਾਹਰੇ ਸਰਕਾਰ ਦੀਆਂ ਜੜ੍ਹਾਂ ਹਲਾਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸਨ ਬਹਾਲੀ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੋਂ ਬਿਨਾਂ ਹੋਰ ਸੂਬਿਆਂ ’ਚ ਸਰਕਾਰ ਬਣਾਉਣ ਦਾ ਸੁਪਨਾ ਸੋਖਾ ਨਹੀ ਵੇਖਣਗੇ ਅਤੇ ਇਨ੍ਹਾਂ ਨੂੰ ਪਹਿਲਾਂ ਪੰਜਾਬ ਦੇ ਮੁਲਾਜਮ ਵਰਗ ਨਾਲ ਕੀਤੇ ਵਾਅਦੇ ਵਫਾ ਕਰਨੇ ਪੈਣਗੇ।

Related Articles

Leave a Comment