ਗੁਜਰਾਤ ’ਚ ਲੱਗੇ ਭੂਚਾਲ ਦੇ ਝਟਕੇ, 3.5 ਰਹੀ ਤੀਬਰਤਾ, ਦੋ ਦੀ ਮੌਤ, ਕਈ ਜ਼ਖ਼ਮੀ
ਨਵੀਂ ਦਿੱਲੀ, 20 ਅਕਤੂਬਰ : ਗੁਜਰਾਤ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਲਗਭਗ 10.26 ਵਜੇ ਭੂਚਾਲ ਆਇਆ।
ਨੈਸਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਡੂੰਘਾਈ ਜਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਲੱਦਾਖ ’ਚ ਸੜਕ ਨਿਰਮਾਣ ਦੇ ਕੰਮ ਦੌਰਾਨ ਮਜਦੂਰਾਂ ’ਤੇ ਡੰਪਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ 10 ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ।