Home » ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਹੋਵੇਗੀ 9 ਨਵੰਬਰ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਹੋਵੇਗੀ 9 ਨਵੰਬਰ ਨੂੰ

by Rakha Prabh
153 views

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਹੋਵੇਗੀ 9 ਨਵੰਬਰ ਨੂੰ
ਅੰਮ੍ਰਿਤਸਰ, 20 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਇਜਲਾਸ 9 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰੇ ਇਕ ਵਜੇ ਰੱਖਿਆ ਗਿਆ ਹੈ। ਹਰ ਸਾਲ ਜਨਰਲ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੁੰਦੀ ਹੈ। ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਬਹੁਤਾਤ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਅਕਾਲੀ ਦਲ ਦਾ ਹੀ ਬਣਦਾ ਆ ਰਿਹਾ ਹੈ।

ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ’ਚ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਤੇ ਬਹਿਬਲ ਕਲਾਂ ਤੇ ਬਰਗਾੜੀ ਗੋਲੀ ਕਾਂਡ ਨੂੰ ਲੈ ਕੇ ਸਿੱਖ ਸੰਗਤ ’ਚ ਰੋਸ ਹੈ, ਜਿਸ ਦਾ ਖਮਿਆਜ਼ਾ ਲਗਾਤਾਰ ਦੋ ਵਾਰ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਭੁਗਤਣਾ ਪਿਆ ਹੈ।

ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਚੋਣ ’ਚ ਭਾਵੇਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਹਾਸਲ ਹੋਈ ਸੀ ਪਰ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰਧਾਨ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਨਾਂ ਦੀ ਨਵੀਂ ਪਾਰਟੀ ਬਣਾ ਲਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਸਾਰੇ ਮੈਂਬਰਾਂ ਨੂੰ ਨਵੀਂ ਪਾਰਟੀ ’ਚ ਸ਼ਾਮਲ ਕਰਕੇ ਦਿੱਲੀ ਕਮੇਟੀ ’ਤੇ ਕਬਜ਼ਾ ਕਰ ਲਿਆ ਸੀ।

Related Articles

Leave a Comment