ਪੀਣ ਯੋਗ ਸਾਫ਼ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਚਨਬੱਧ : ਜਿੰਪਾ
ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ ਪਾਣੀ ਅਤੇ ਸੈਨੀਟੇਸਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ।
ਸੂਬੇ ’ਚ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਲਾਗੂ ਕਰਨ ਦੇ ਯਤਨਾਂ ਨੂੰ ਜਾਰੀ ਰੱਖਦਿਆਂ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਬ੍ਰਮ ਸੰਕਰ ਜਿੰਪਾ ਨੇ ਵਿਸਵ ਬੈਂਕ ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ’ਚ ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸਨ ਸਬੰਧੀ ਪ੍ਰਾਜੈਕਟਾਂ ਨੂੰ ਲਾਗੂ ਕਰਨ ’ਚ ਤੇਜੀ ਲਿਆਉਣ ਦੀ ਲੋੜ ’ਤੇ ਜੋਰ ਦਿੱਤਾ ਤਾਂ ਜੋ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ’ਤੇ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਵਿਸ਼ਵ ਬੈਂਕ ਦੀ ਟੀਮ ਨੇ ਮੰਤਰੀ ਨੂੰ ਵਿਸ਼ਵ ਬੈਂਕ ਵੱਲੋਂ ਦਿੱਤੇ ਜਾਣ ਵਾਲੇ ਸਹਿਯੋਗ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਟੀਮ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਅਤੇ ਵਿਸਵ ਬੈਂਕ ਨੇ ਸਾਂਝੇ ਤੌਰ ’ਤੇ ਵਿਆਪਕ ਯਤਨ ਕੀਤੇ ਹਨ ਜਿਨ੍ਹਾਂ ਸਦਕਾ ਪੇਂਡੂ ਲੋਕਾਂ ਨੂੰ ਪੀਣ ਯੋਗ ਪਾਣੀ ਉਨ੍ਹਾਂ ਦੀਆਂ ਬਰੂਹਾਂ ‘ਤੇ ਉਪਲਬਧ ਕਰਵਾ ਕੇ ਜਿੰਦਗੀ ’ਚ ਸਾਕਾਰਾਤਮਕ ਤਬਦੀਲੀ ਲਿਆਂਦੀ ਹੈ।
ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿਭਾਗ ਨੇ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਮੋਗਾ ’ਚ 218 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਹੈ ਜੋ ਮੋਗਾ ਜ਼ਿਲ੍ਹੇ ਦੇ 85 ਪਿੰਡਾਂ ਦੇ ਕਰੀਬ 3.54 ਲੱਖ ਵਸਨੀਕਾਂ ਨੂੰ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾ ਰਿਹਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਅੰਮਿ੍ਰਤਸਰ, ਗੁਰਦਾਸਪੁਰ, ਤਰਨ ਤਾਰਨ, ਫਿਰੋਜਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਪਟਿਆਲਾ, ਰੋਪੜ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ’ਚ ਅਜਿਹੇ 15 ਹੋਰ ਪ੍ਰੋਜੈਕਟ ਵੀ ਜਲਦ ਲਾਗੂ ਕੀਤੇ ਜਾ ਰਹੇ ਹਨ। ਇਨ੍ਹਾਂ ’ਚੋਂ 5 ਪ੍ਰੋਜੈਕਟਾਂ ਲਈ ਵਿਸ਼ਵ ਬੈਂਕ ਵੱਲੋਂ ਅਤੇ 10 ਪ੍ਰੋਜੈਕਟ ਲਈ ਨਾਬਾਰਡ ਵੱਲੋਂ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 1700 ਕਰੋੜ ਰੁਪਏ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ 24.42 ਲੱਖ ਲੋਕਾਂ ਨੂੰ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਕਾਰਜਸ਼ੀਲ ਕੀਤਾ ਜਾਵੇ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਜਲ ਸਪਲਾਈ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਨੂੰ ਸੰਚਾਲਨ ਅਤੇ ਰੱਖ-ਰਖਾਅ ਲਈ ਦੂਜੇ ਸੂਬਿਆਂ ਵੱਲੋਂ ਅਪਣਾਏ ਵਧੀਆ ਅਭਿਆਸਾਂ ਦਾ ਅਧਿਐਨ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਪੰਜਾਬ ’ਚ ਅਪਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੰਬੇ ਸਮੇਂ ਤੱਕ ਜਲ ਸਪਲਾਈ ਸਕੀਮਾਂ ਦੀ ਸਮੁੱਚੀ ਸਥਿਤੀ ਅਤੇ ਸਥਿਰਤਾ ’ਚ ਸੁਧਾਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਲਾਗੂਕਰਨ ਸਬੰਧੀ ਸਮੁੱਚੀ ਪ੍ਰਕਿ੍ਰਆ ’ਚ ਜਨਤਾ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਸਮੂਲੀਅਤ ਹੋਣੀ ਚਾਹੀਦੀ ਹੈ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪੰਜਾਬ ਦੇ ਸਾਰੇ ਪੇਂਡੂ ਨਾਗਰਿਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ ਸਿਹਤ ਸਬੰਧੀ ਲਾਭ ਹੋਣਗੇ ਬਲਕਿ ਸਾਡੇ ਪਿੰਡਾਂ ਦੇ ਜੀਵਨ ਪੱਧਰ ’ਚ ਵੀ ਕਾਫੀ ਸੁਧਾਰ ਹੋਵੇਗਾ।