ਭਾਜਪਾ ਵੱਲੋਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਸ਼ਿਮਲਾ, 20 ਅਕਤੂਬਰ : ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਬੁੱਧਵਾਰ ਨੂੰ 62 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਹੁਣ ਬਾਕੀ 6 ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।