Home » ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਹੁਣ ਇੱਕੋ ਸ਼ਿਫਟ ‘ਚ ਹੋਵੇਗਾ ਕੰਮ

ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਹੁਣ ਇੱਕੋ ਸ਼ਿਫਟ ‘ਚ ਹੋਵੇਗਾ ਕੰਮ

by Rakha Prabh
114 views

ਪੰਜਾਬ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਹੁਣ ਇੱਕੋ ਸ਼ਿਫਟ ‘ਚ ਹੋਵੇਗਾ ਕੰਮ
ਗੁਰਦਾਸਪੁਰ, 21 ਅਕਤੂਬਰ : ਮੌਸਮ ’ਚ ਆਈ ਤਬਦੀਲੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਭਰ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। 22 ਅਕਤੂਬਰ 2022 ਤੋਂ ਸਮੂਹ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਸੇਵਾ ਕੇਂਦਰ ਹੁਣ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ ਅਤੇ ਇਨ੍ਹਾਂ ਦਿਨਾਂ ਦੌਰਾਨ ਸੇਵਾ ਕੇਂਦਰ ਦਾ 100 ਫੀਸਦੀ ਸਟਾਫ ਡਿਊਟੀ ’ਤੇ ਹਾਜ਼ਰ ਹੋਵੇਗਾ। ਸ਼ਨਿਚਰਵਾਰ ਅਤੇ ਐਤਵਾਰ ਨੂੰ 50-50 ਫੀਸਦੀ ਸਟਾਫ ਸੇਵਾ ਕੇਂਦਰਾਂ ’ਚ ਆਪਣੀਆਂ ਸੇਵਾਵਾਂ ਦੇਵੇਗਾ ਅਤੇ ਇਨ੍ਹਾਂ ਦਿਨਾਂ ’ਚ ਵੀ ਸੇਵਾ ਕੇਂਦਰਾਂ ਦੇ ਕੰਮ ਕਰਨ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਰਹੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਦਾ ਬਦਲਾਅ ਬਦਲਦੇ ਮੌਸਮ ਕਾਰਨ ਦਿਨਾਂ ਦੇ ਛੋਟੇ ਹੋਣ ਕਾਰਨ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 22 ਅਕਤੂਬਰ 2022 ਤੋਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।

ਵਰਣਨਯੋਗ ਹੈ ਕਿ ਪਹਿਲਾਂ ਤਿੰਨ ਸ਼ਿਫਟਾਂ ’ਚ ਸਵੇਰੇ 8 ਤੋਂ 10 ਵਜੇ 50 ਪ੍ਰਤੀਸ਼ਤ ਸਟਾਫ ਨਾਲ, ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 100 ਪ੍ਰਤੀਸ਼ਤ ਸਟਾਫ ਨਾਲ ਅਤੇ ਸ਼ਾਮ 4 ਤੋਂ ਰਾਤ 8 ਵਜੇ ਤਕ 50 ਪ੍ਰਤੀਸ਼ਤ ਸਟਾਫ ਨਾਲ ਕੰਮ ਹੁੰਦਾ ਸੀ, ਨੂੰ ਹੁਣ ਬਦਲਕੇ ਇਕ ਸ਼ਿਫਟ ਕਰ ਦਿੱਤਾ ਗਿਆ ਹੈ। ਨਵਾਂ ਟਾਈਮ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

Related Articles

Leave a Comment