Home » ਨਵਜੋਤ ਸਿੰਘ ਸਿੱਧੂ ਨੂੰ ਸੀ.ਐੱਲ.ਯੂ. ਘੁਟਾਲੇ ’ਚ 28 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ

ਨਵਜੋਤ ਸਿੰਘ ਸਿੱਧੂ ਨੂੰ ਸੀ.ਐੱਲ.ਯੂ. ਘੁਟਾਲੇ ’ਚ 28 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ

by Rakha Prabh
73 views

ਨਵਜੋਤ ਸਿੰਘ ਸਿੱਧੂ ਨੂੰ ਸੀ.ਐਲ.ਯੂ. ਘੁਟਾਲੇ ’ਚ 28 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ 
ਲੁਧਿਆਣਾ, 21 ਅਕਤੂਬਰ : ਲੁਧਿਆਣਾ ਦੇ ਬਹੁ ਚਰਚਿਤ ਸੀ.ਐਲ.ਯੂ. ਘੁਟਾਲੇ ’ਚ ਅਦਾਲਤ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਪੇਸ਼ ਕਰਨ ਦੇ ਮੁੜ ਤੋਂ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਮੁਤਾਬਕ ਸੀ.ਐੱਲ.ਯੂ. ਘੁਟਾਲੇ ’ਚ ਬਤੌਰ ਗਵਾਹ ਨਵਜੋਤ ਸਿੱਧੂ ਨੂੰ ਤਲਬ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਦੀ ਅਹਿਮ ਸੁਣਵਾਈ ਸੀ ਪਰ ਜੇਲ੍ਹ ਸੁਪਰੀਡੈਂਟ ਵੱਲੋਂ ਬਾਅਦ ਦੁਪਹਿਰ ਅਦਾਲਤ ਨੂੰ ਇਕ ਈ-ਮੇਲ ਰਾਹੀਂ ਸੁਨੇਹਾ ਭੇਜਿਆ ਗਿਆ, ਜਿਸ ’ਚ ਸਿੱਧੂ ਦੀ ਸਿਹਤ ਠੀਕ ਨਾ ਹੋਣ ਸਬੰਧੀ ਦੱਸਿਆ ਗਿਆ ਸੀ। ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਇਕ ਦਿਨ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਜੇਲ੍ਹ ਸੁਪਰਡੈਂਟ ਵੱਲੋਂ ਇਸ ਸੰਬੰਧੀ ਡਾਕਟਰਾਂ ਦਾ ਸਰਟੀਫਿਕੇਟ ਵੀ ਨਾਲ ਨੱਥੀ ਕੀਤਾ ਗਿਆ ਸੀ ਜਿਸ ’ਤੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਸਿੱਧੂ ਨੂੰ 28 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

Related Articles

Leave a Comment