Home » ਸਰਕਾਰੀ ਮੁਲਾਜ਼ਮਾਂ ਨੂੰ ਮਾਨ ਸਰਕਾਰ ਦਾ ਦੀਵਾਲੀ ’ਤੇ ਵੱਡਾ ਤੋਹਫ਼ਾ

ਸਰਕਾਰੀ ਮੁਲਾਜ਼ਮਾਂ ਨੂੰ ਮਾਨ ਸਰਕਾਰ ਦਾ ਦੀਵਾਲੀ ’ਤੇ ਵੱਡਾ ਤੋਹਫ਼ਾ

by Rakha Prabh
93 views

ਸਰਕਾਰੀ ਮੁਲਾਜ਼ਮਾਂ ਨੂੰ ਮਾਨ ਸਰਕਾਰ ਦਾ ਦੀਵਾਲੀ ’ਤੇ ਵੱਡਾ ਤੋਹਫ਼ਾ
–ਦੀਵਾਲੀ ’ਤੇ ਸਰਕਾਰੀ ਮੁਲਾਜਮਾਂ ਦੇ ਮਹਿੰਗਾਈ ਭੱਤੇ ’ਚ 6 ਫ਼ੀਸਦੀ ਵਾਧਾ
ਮੋਗਾ, 22 ਅਕਤੂਬਰ (ਅਜੀਤ ਸਿੰਘ/ ਲਵਪ੍ਰੀਤ ਸਿੰਘ ਸਿੱਧੂ) : ਜ਼ਿਲ੍ਹਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਲਾਡੀ ਢੋਸ, ਬਾਘਾਪੁਰਾਣਾ ਤੋਂ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁਲਾਜਮਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਡੀ.ਏ. ਯਾਨੀ ਕਿ ਮਹਿੰਗਾਈ ਭੱਤੇ ’ਚ 6 ਫ਼ੀਸਦੀ ਵਾਧਾ ਕੀਤਾ ਗਿਆ ਹੈ।

ਪੰਜਾਬ ਕੈਬਨਿਟ ’ਚ ਲਏ ਗਏ ਫ਼ੈਸਲਿਆਂ ’ਚ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਨੌਕਰੀਆਂ ’ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ’ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਭਰਤੀਆਂ ਲਈ ਪੰਜਾਬੀ ਭਾਸ਼ਾ ’ਚ ਟੈਸਟ ਲਿਆ ਜਾਵੇਗਾ ਅਤੇ 50 ਫ਼ੀਸਦੀ ਨੰਬਰ ਲਿਆਉਣੇ ਲਾਜ਼ਮੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੋਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

ਸਰਕਾਰੀ ਮੁਲਾਜਮਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਲੰਬੇ ਸਮੇਂ ਤੋਂ ਪੈਂਡਿੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਵੀ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਮਾਈਨਿੰਗ ਮਾਫ਼ੀਆ ’ਤੇ ਠੱਲ ਪਾਉਣ ਲਈ ਮਾਲਕਾਂ ’ਤੇ ਪਰਚੇ ਦਰਜ ਕਰਨ ਦੇ ਨਾਲ ਹੀ ਵੱਡਾ ਜੁਰਮਾਨਾ ਵੀ ਲਗਾਇਆ ਜਾਵੇਗਾ। 2004 ਤੋਂ ਲੈ ਕੇ 2010 ਵਿਚਾਲੇ ਬਿਜਲੀ ਬੋਰਡ ’ਚ ਕੰਮ ਕਰਦਿਆਂ ਡਿਊਟੀ ਦੌਰਾਨ ਮੁਲਾਜ਼ਮਾਂ ਦੀ ਹੋਈ ਮੌਤ ’ਤੇ ਪਰਿਵਾਰਕ ਮੈਂਬਰਾਂ ’ਚੋਂ ਇਕ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਸ ਕੁੜੀ ਤਹਿਤ ਅੱਜ ਇਹ ਇਤਿਹਾਸਕ ਫੈਂਸਲਾ ਲੀਤਾ ਗਿਆ ਹੈ।ਬਹੁਤ ਛੋਟੇ ਸਮੇਂ ਛੇ ਮਹੀਨਿਆਂ ਦੇ ਕਾਰਜਕਾਲ ’ਚ ਸਰਕਾਰ ਆਪਣੇ ਸਾਰੇ ਵਾਅਦੇ ਇੱਕ ਇੱਕ ਕਰਕੇ ਪੂਰੇ ਕਰ ਰਹੀ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਹਰਮਨਜੀਤ ਸਿੰਘ ਦਿਦਾਰੇਵਾਲਾ, ਅਮਨ ਰਖਰਾ, ਨਵਦੀਪ ਵਾਲੀਆ, ਤੇਜਿੰਦਰ ਬਰਾੜ, ਇੰਦਰਜੀਤ ਸਿੰਘ ਗਿੱਲ, ਵਿਕਰਮਜੀਤ ਘਾਤੀ, ਜਗਸੀਰ ਹੁੰਦਲ, ਬਲਜੀਤ ਸਿੰਘ ਚਾਨੀ, ਸਰਬਜੀਤ ਕੌਰ ਰੋਡੇ, ਭੁਪਿੰਦਰ ਸਿੰਘ, ਸੋਨੀ, ਸਨੀ ਦਿਦਾਰੇਵਾਲਾ ਅਤੇ ਹੋਰ ਆਪ ਆਗੂ ਮਜ਼ੂਦ ਸਨ।

Related Articles

Leave a Comment