Home » ਵੱਡੀ ਖ਼ਬਰ : ਤਰਨਤਾਰਨ ’ਚ ਗੁਰਜੰਟ ਸਿੰਘ ਦੀ ਹੱਤਿਆ ਕਰਨ ਵਾਲੇ ਦੋਵੇਂ ਸੂਟਰ ਗ੍ਰਿਫ਼ਤਾਰ

ਵੱਡੀ ਖ਼ਬਰ : ਤਰਨਤਾਰਨ ’ਚ ਗੁਰਜੰਟ ਸਿੰਘ ਦੀ ਹੱਤਿਆ ਕਰਨ ਵਾਲੇ ਦੋਵੇਂ ਸੂਟਰ ਗ੍ਰਿਫ਼ਤਾਰ

by Rakha Prabh
116 views

ਵੱਡੀ ਖ਼ਬਰ : ਤਰਨਤਾਰਨ ’ਚ ਗੁਰਜੰਟ ਸਿੰਘ ਦੀ ਹੱਤਿਆ ਕਰਨ ਵਾਲੇ ਦੋਵੇਂ ਸੂਟਰ ਗ੍ਰਿਫ਼ਤਾਰ
ਤਰਨਤਾਰਨ, 23 ਅਕਤੂਬਰ : ਪਿੰਡ ਰਸੂਲਪੁਰ ’ਚ ਬੀਤੇ ਦਿਨੀਂ ਕੱਪੜਾ ਵਪਾਰੀ ਗੁਰਜੰਟ ਸਿੰਘ ਦੀ ਹੱਤਿਆ ਕਰਨ ਵਾਲੇ ਦੋਵਾਂ ਸ਼ੂਟਰਾਂ ਅਜਮੀਤ ਸਿੰਘ ਅਤੇ ਗੁਰਕੀਰਤ ਸਿੰਘ ਨੂੰ ਹਥਿਆਰਾਂ ਸਮੇਤ ਤਰਨਤਾਰਨ ਦੀ ਪੁਲਿਸ ਨੇ ਦੇਰ ਰਾਤ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਹੈ। ਇਹ ਦੋਵੇਂ ਸ਼ੂਟਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਦੋਵ੍ਹਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਗੁਰਜੰਟ ਸਿੰਘ ਦੀ ਹੱਤਿਆ ਦੀ ਜਿੰਮੇਵਾਰੀ ਲਈ ਸੀ।

You Might Be Interested In

ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਵਾਸੀ ਪਿੰਡ ਹਰੀਕੇ ਨੇ ਗੁਰਜੰਟ ਸਿੰਘ ਦੇ ਪਿਤਾ ਅਜਾਇਬ ਸਿੰਘ ਤੋਂ 20 ਲੱਖ ਦੀ ਫਿਰੌਤੀ ਮੰਗੀ ਸੀ,ਪਰ ਉਨ੍ਹਾਂ ਨਹੀਂ ਦਿੱਤੀ ਜਿਸ ਤੋਂ ਬਾਅਦ 11 ਅਕਤੂਬਰ ਨੂੰ ਲੰਡਾ ਨੇ ਪਿੰਡ ਨੌਸ਼ਹਿਰਾ ਪੰਨੂਆ ਨਿਵਾਸੀ ਅਜਮੀਤ ਸਿੰਘ ਉਰਫ ਮੀਤਾ ਅਤੇ ਪਿੰਡ ਸ਼ੇਰੋ ਨਿਵਾਸੀ ਗੁਰਕੀਰਤ ਸਿੰਘ ਉਰਫ ਘੁੱਗੀ ਜਰੀਏ ਗੁਰਜੰਟ ਸਿੰਘ ਦੀ ਹੱਤਿਆ ਕਰਵਾਈ ਸੀ।

ਸ਼ਨਿਚਰਵਾਰ ਰਾਤ ਤਰਨਤਾਰਨ ਪੁਲਿਸ ਨੇ ਅੰਮ੍ਰਿਤਸਰ ਪੁਲਿਸ ਨਾਲ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਦੋਵਾਂ ਸ਼ੂਟਰਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾਂਦਾ ਹੈ ਕਿ ਲੰਡਾ ਨੇ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਦੀਵਾਲੀ ’ਤੇ ਅੰਮਿ੍ਰਤਸਰ ’ਚ ਰਹਿੰਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਦਾ ਕੰਮ ਦਿੱਤਾ ਸੀ।

Related Articles

Leave a Comment