Big News : ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ
ਅਜਨਾਲਾ, 25 ਅਕਤੂਬਰ : ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੇ ਖੇਤਰ ’ਚ ਪੈਂਦੀ ਸਰਹੱਦੀ ਚੌਕੀ ਚੰਡੀਗੜ੍ਹ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ ਸੁਣਨ ਨੂੰ ਮਿਲੀ।
ਡਿਊਟੀ ’ਤੇ ਤਾਇਨਾਤ ਬੀ.ਐਸ.ਐਫ. ਦੀ 113 ਬਟਾਲੀਅਨ ਦੇ ਜਵਾਨਾਂ ਨੇ ਜਦੋਂ ਡਰੋਨ ਦੀ ਆਵਾਜ਼ ਸੁਣੀ ਤਾਂ ਤੁਰੰਤ ਉਨ੍ਹਾਂ ਵੱਲੋਂ ਫਾਇਰਿੰਗ ਕਰਨ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵਾਲੀ ਪਾਸੇ ਨੂੰ ਚਲਾ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਗੁਆਂਢੀ ਮੁਲਕ ਪਾਕਿਸਤਾਨ ਵਾਲੇ ਪਾਸਿਓ ਡਰੋਨ ਵੱਲੋਂ 3 ਵਾਰ ਭਾਰਤੀ ਖੇਤਰ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਅੱਜ ਦਿਨ ਚੜ੍ਹਦਿਆਂ ਹੀ ਬੀ.ਐਸ.ਐਫ. ਅਤੇ ਥਾਣਾ ਰਮਦਾਸ ਦੀ ਪੁਲਿਸ ਵੱਲੋਂ ਡਰੋਨ ਦੀ ਹਲਚਲ ਵਾਲੇ ਖੇਤਰ ’ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।