Home » ਪੰਜਾਬੀਆਂ ਨੂੰ ਜਲਦ ਮਿਲੇਗਾ 5-ਜੀ ਨੈਟਵਰਕ, ਪੰਜਾਬ ਸਰਕਾਰ ਨੇ ਦਿੱਤੀ ਹਰੀ ਝੰਡੀ

ਪੰਜਾਬੀਆਂ ਨੂੰ ਜਲਦ ਮਿਲੇਗਾ 5-ਜੀ ਨੈਟਵਰਕ, ਪੰਜਾਬ ਸਰਕਾਰ ਨੇ ਦਿੱਤੀ ਹਰੀ ਝੰਡੀ

by Rakha Prabh
112 views

ਪੰਜਾਬੀਆਂ ਨੂੰ ਜਲਦ ਮਿਲੇਗਾ 5-ਜੀ ਨੈਟਵਰਕ, ਪੰਜਾਬ ਸਰਕਾਰ ਨੇ ਦਿੱਤੀ ਹਰੀ ਝੰਡੀ
ਚੰਡੀਗੜ੍ਹ, 25 ਅਕਤੂਬਰ : ਪੰਜਾਬ ’ਚ 5-ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ’ਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ’ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈਲ ਲਗਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ’ਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ’ਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।

Related Articles

Leave a Comment