Home » ਘੁਟਾਲੇ ਦੇ ਮਾਮਲੇ ’ਚ ਕਾਂਗਰਸ ਦੇ ਇਕ ਸਾਬਕਾ ਵਿਧਾਇਕ ਖ਼ਿਲਾਫ਼ ਵੀ ਵਿਜੀਲੈਂਸ ਜਾਂਚ ਸ਼ੁਰੂ

ਘੁਟਾਲੇ ਦੇ ਮਾਮਲੇ ’ਚ ਕਾਂਗਰਸ ਦੇ ਇਕ ਸਾਬਕਾ ਵਿਧਾਇਕ ਖ਼ਿਲਾਫ਼ ਵੀ ਵਿਜੀਲੈਂਸ ਜਾਂਚ ਸ਼ੁਰੂ

by Rakha Prabh
99 views

ਘੁਟਾਲੇ ਦੇ ਮਾਮਲੇ ’ਚ ਕਾਂਗਰਸ ਦੇ ਇਕ ਸਾਬਕਾ ਵਿਧਾਇਕ ਖ਼ਿਲਾਫ਼ ਵੀ ਵਿਜੀਲੈਂਸ ਜਾਂਚ ਸ਼ੁਰੂ
ਚੰਡੀਗੜ੍ਹ, 26 ਅਕਤੂਬਰ : ਵਿਜੀਲੈਂਸ ਬਿਊਰੋ ਦੀ ਜਾਂਚ ਸੂਚੀ ’ਚ ਕਾਂਗਰਸ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਵਿਜੀਲੈਂਸ ਨੇ ਪਠਾਨਕੋਟ ਨਗਰ ਨਿਗਮ ’ਚ ਕੀਤੀਆਂ ਗਈਆਂ ਬੇਨਿਯਮੀਆਂ ਦੀ ਸ਼ਿਕਾਇਤ ’ਤੇ ਅਮਿਤ ਵਿੱਜ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਿਤ ਵਿੱਜ ਇਸ ਸਮੇਂ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਵੀ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਬੈਂਕ ਖਾਤਿਆਂ ਦੀ ਜਾਂਚ ਪੜ੍ਹਤਾਲ ਕੀਤੀ ਸੀ।

ਜਾਣਕਾਰੀ ਅਨੁਸਾਰ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਹੈ। ਇਸ ਸ਼ਿਕਾਇਤ ’ਚ ਸਾਬਕਾ ਵਿਧਾਇਕ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਘੁਟਾਲੇ ਕਰਨ ਦਾ ਆਰੋਪ ਲਗਾਇਆ ਗਿਆ ਹੈ। ਵਿਜੀਲੈਂਸ ਨੇ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਹਾਲੇ ਤੱਕ ਕਾਂਗਰਸ ਦੇ 6 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਜਾਂਚ ਕਰ ਰਹੀ ਹੈ। ਹਾਲਾਂਕਿ ਸਾਬਕਾ ਮੰਤਰੀਆਂ ’ਚੋਂ ਸੁੰਦਰ ਸ਼ਾਮ ਅਰੋੜਾ ਭਾਜਪਾ ’ਚ ਚਲੇ ਗਏ ਹਨ। ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ’ਚ ਅਤੇ ਭਾਰਤ ਭੂਸ਼ਣ ਆਸ਼ੂ ਮੰਡੀਆਂ ’ਚ ਆਪਣੇ ਨੇੜਲਿਆਂ ਨੂੰ ਲਾਭ ਪਹੁੰਚਾਉਣ ਦੇ ਮਾਮਲੇ ’ਚ ਜੇਲ੍ਹ ਵਿਚ ਹੈ। ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ।

ਕਾਂਗਰਸ ਦੀ ਟਿਕਟ ’ਤੇ ਦਾਖਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਚੁੱਕੇ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਵਿਜੀਲੈਂਸ ਨੇ ਮਾਮਲਾ ਦਰਜ ਕੀਤਾ ਹੋਇਆ ਹੈ। ਹਾਲਾਂਕਿ ਕੈਪਟਨ ਸੰਧੂ ਹਾਲੇ ਪੁਲਿਸ ਦੀ ਗਿ੍ਰਫਤ ਤੋਂ ਬਾਹਰ ਹੈ।

Related Articles

Leave a Comment