Home » ਨਵਜੋਤ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ, ਪੜੋ ਪੂਰੀ ਖ਼ਬਰ

ਨਵਜੋਤ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ, ਪੜੋ ਪੂਰੀ ਖ਼ਬਰ

by Rakha Prabh
132 views

ਨਵਜੋਤ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 26 ਅਕਤੂਬਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਦੇ ਸੀਜੇਐਮ ਖਿਲਾਫ਼ ਪਾਈ ਪਟੀਸ਼ਨ ਅਰਜ਼ੀ ਮਨਜ਼ੂਰ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸੀਐਲਯੂ ਮਾਮਲੇ ’ਚ ਲੁਧਿਆਣਾ ਕੋਰਟ ’ਚ ਫਿਜ਼ੀਕਲ ਤੌਰ ’ਤੇ ਆਉਣ ਤੋਂ ਰਾਹਤ ਮਿਲ ਗਈ ਹੈ। ਉਹ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ ਭੁਗਤਣਗੇ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਹਤ ਨਾ ਠੀਕ ਹੋਣ ’ਤੇ ਜਾਨ ਨੂੰ ਖਤਰਾ ਦੱਸਦੇ ਹੋਏ ਇਸ ਮਾਮਲੇ ’ਚ ਲੁਧਿਆਣਾ ਅਦਾਲਤ ਵੱਲੋਂ ਤਲਬ ਕੀਤੇ ਜਾਣ ’ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਆਉਣ ਦੇ ਆਦੇਸ਼ ਦਿੱਤੇ ਸਨ।

ਹੇਠਲੀ ਅਦਾਲਤ ਦੇ ਹੁਕਮਾਂ ਖਿਲਾਫ ਸਿੱਧੂ ਵੱਲੋਂ ਪਟੀਸਨ ਦਾਇਰ ਕੀਤੀ ਗਈ ਸੀ। ਸੀਜੇਐਮ ਸੁਮਿਤ ਮੱਕੜ ਵੱਲੋਂ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕਰਨ ਲਈ ਪ੍ਰੋਡਕਸਨ ਵਾਰੰਟ ਜਾਰੀ ਕੀਤਾ ਗਿਆ ਸੀ।

ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਗਿਆ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਦਾਇਰ ਇੱਕ ਅਰਜੀ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਸੀ। ਉਕਤ ਪਟੀਸਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਿੱਧੂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ।

ਜਿਕਰਯੋਗ ਹੈ ਕਿ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸਣ ਆਸੂ ਵਿਚਕਾਰ ਸੀਐਲਯੂ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਵਿਵਾਦ ’ਚ ਆਸੂ ਨੇ ਸਾਬਕਾ ਡੀਐਸਪੀ ਨੂੰ ਧਮਕੀ ਦਿੱਤੀ ਸੀ। ਇਸ ’ਤੇ ਸਾਬਕਾ ਡੀਐਸਪੀ ਨੇ ਆਸੂ ਦੀ ਸ਼ਿਕਾਇਤ ਤਤਕਾਲੀ ਲੋਕਲ ਬਾਡੀਜ ਮੰਤਰੀ ਸਿੱਧੂ ਨੂੰ ਕੀਤੀ ਸੀ। ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਸਾਬਕਾ ਡੀਐਸਪੀ ਨੇ ਮਾਮਲਾ ਅਦਾਲਤ ’ਚ ਦਾਇਰ ਕਰ ਦਿੱਤਾ। ਇਸ ’ਚ ਨਵਜੋਤ ਸਿੱਧੂ ਨੂੰ ਗਵਾਹ ਬਣਾਇਆ ਗਿਆ ਸੀ। ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ’ਚ ਪੇਸ਼ ਹੋ ਕੇ ਗਵਾਹੀ ਦੇਣੀ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ’ਚ ਬੰਦ ਹਨ।

Related Articles

Leave a Comment