Home » ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਸਸਪੈਂਡ

ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਸਸਪੈਂਡ

by Rakha Prabh
78 views

ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਸਸਪੈਂਡ
ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ’ਤੇ ਅੱਜ ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਸਮੇਤ ਚਾਰ ਸੀਨੀਅਰ ਅਧਿਕਾਰੀਆਂ ਨੂੰ ਬੇਨਿਯਮੀਆਂ ਅਤੇ ਭਿ੍ਰਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸਰਨ ਸਿੰਘ ਨੂੰ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭਿ੍ਰਸਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ’ਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ’ਚ ਪਾ ਲੈਂਦੇ ਸਨ।

ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਰੂਲਜ, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ੍ਹ ਹੋਵੇਗਾ।

Related Articles

Leave a Comment