Big News : ਕੂੜੇ ਦੇ ਢੇਰ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪੁਲਿਸ ਵੱਲੋਂ ਜਾਂਚ ਜਾਰੀ
ਜਲੰਧਰ, 27 ਅਕਤੂਬਰ : ਪਠਾਨਕੋਟ ਹਾਈਵੇ ’ਤੇ ਸਥਿਤ ਪਿੰਡ ਕਾਨਪੁਰ ਦੇ ਨੇੜੇ ਕੂੜੇ ਦੇ ਢੇਰ ’ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਇਸ ਦਾ ਪਤਾ ਉਦੋਂ ਲੱਗਿਆ ਜਦੋਂ ਲੋਕ ਸਵੇਰੇ ਸੈਰ ਕਰ ਰਹੇ ਸਨ।
ਉਨ੍ਹਾਂ ਦੇਖਿਆ ਕਿ ਕੂੜੇ ਦੇ ਢੇਰ ’ਤੇ ਇਕ ਵਿਅਕਤੀ ਦੀ ਲਾਸ਼ ਪਈ ਸੀ। ਜਿਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਥਾਣਾ ਮਕਸੂਦਾ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸਾ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਦਾ ਕਤਲ ਕਰਕੇ ਇੱਥੇ ਸੁੱਟ ਦਿੱਤਾ ਗਿਆ ਹੋ ਸਕਦਾ ਹੈ।