ਅੱਖਾਂ ਅਤੇ ਸਰੀਰਦਾਨੀ ਮੁਲਾਜਮ ਆਗੂ ਸੁਰਿੰਦਰ ਘਈ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾ ਭੇਂਟ ਕੀਤੀ ਸਰਧਾਂਜਲੀ
ਹੁਸ਼ਿਆਰਪੁਰ, 28 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ) : ਆਪਣਾ ਸਾਰਾ ਜੀਵਨ ਮੁਲਾਜਮਾਂ ਦੇ ਲੇਖੇ ਲਗਾਉਣ ਵਾਲੇ ਅਤੇ ਮਰਨ ਉਪਰੰਤ ਆਪਣੀਆਂ ਅੱਖਾਂ ਅਤੇ ਆਪਣਾ ਸਰੀਰ ਦਾਨ ਕਰਨ ਵਾਲੇ ਮੁਲਾਜਮ ਆਗੂ ਸੁਰਿੰਦਰ ਘਈ ਜੀ ਦੀ ਬਰਸੀ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪੰਜਾਬ ਰਾਜ ਫਾਰਮੇਸੀ ਆਫੀਸਰਜ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਖੂਨਦਾਨ ਕੈਂਪ ਲਗਾ ਕੇ ਸਰਧਾਂਜਲੀ ਭੇਂਟ ਕੀਤੀ ਗਈ।
ਖੂਨਦਾਨ ਕੈਂਪ ’ਚ 28 ਮੁਲਾਜਮ ਸਾਥੀਆਂ ਵੱਲੋਂ ਖੂਨਦਾਨ ਕੀਤਾ ਗਿਆ ਅਤੇ ਸਵ. ਸਾਥੀ ਸੁਰਿੰਦਰ ਸਿੰਘ ਘਈ ਨੂੰ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਵਿਰਦੀ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਭਵਿੱਖ ’ਚ ਵੀ ਇਸ ਖੂਨਦਾਨ ਕੈਂਪ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਵੱਡੇ ਪੱਧਰ ’ਤੇ ਉਨ੍ਹਾਂ ਦੀ ਪਵਿੱਤਰ ਯਾਦ ’ਚ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਕੈਂਪ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ. ਸਵਾਤੀ, ਜਥੇਬੰਦੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਪਾਲ ਲੱਠ, ਗੋਪਾਲ ਮਲਹੋਤਰਾ, ਪਰਮਿੰਦਰ ਸਿੰਘ, ਪੈਰਾ-ਮੈਡੀਕਲ ਯੂਨੀਅਨ ਦੇ ਸਾਬਕਾ ਸੂਬਾ ਚੇਅਰਮੈਨ ਰਣਧੀਰ ਸਿੰਘ, ਪ.ਸ.ਸ.ਫ. ਦੇ ਸਾਬਕਾ ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਤਹਿਸੀਲ ਹੁਸ਼ਿਆਰਪੁਰ ਦੇ ਜਨਰਲ ਸਕੱਤਰ ਰਾਕੇਸ਼ ਕੁਮਾਰ, ਰਾਮ ਕੁਮਾਰ, ਰਘਬੀਰ ਸਿੰਘ ਤੋਂ ਇਲਾਵਾ ਜੱਥੇਬੰਦੀ ਦੇ ਆਗੂ ਅਤੇ ਵਰਕਰ ਹਾਜਰ ਸਨ।