Home » ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਬਿਜਲੀ ਚੋਰੀ ਵਿਰੋਧੀ ਥਾਣੇ ’ਚ ਤਾਇਨਾਤ ਏ.ਅੇਸ.ਆਈ. ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਬਿਜਲੀ ਚੋਰੀ ਵਿਰੋਧੀ ਥਾਣੇ ’ਚ ਤਾਇਨਾਤ ਏ.ਅੇਸ.ਆਈ. ਗ੍ਰਿਫ਼ਤਾਰ

by Rakha Prabh
100 views

ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਬਿਜਲੀ ਚੋਰੀ ਵਿਰੋਧੀ ਥਾਣੇ ’ਚ ਤਾਇਨਾਤ ਏ.ਅੇਸ.ਆਈ. ਗ੍ਰਿਫ਼ਤਾਰ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ ਥਾਣੇ ’ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

You Might Be Interested In

ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਆਰੋਪ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜਮ ਉਸ ਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ’ਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ ’ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

Related Articles

Leave a Comment